ਪੰਜਾਬ ਵਿਚ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀ ਵਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਸੋਮਵਾਰ ਨੂੰ ਜਣੇਪੇ ਦੇ ਦੌਰਾਨ ਇੱਕ ਮਹਿਲਾ ਅਤੇ ਉਸ ਦੇ ਨਵ-ਜੰਮੇ ਜੁਆਕ ਦੀ ਮੌ-ਤ ਹੋ ਗਈ। ਇਸ ਕਾਰਨ ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਮੰਗਲਵਾਰ ਸਵੇਰੇ ਡਾਕਟਰਾਂ ਉਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦੇ ਹੋਏ ਹਾਈਵੇਅ ਤੇ ਜਾਮ ਲਾ ਦਿੱਤਾ। ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਪ੍ਰਦਰਸਨ ਕਰਨ ਵਾਲਿਆਂ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਵਿਚ ਮਿਲੀ-ਭੁਗਤ ਦਾ ਦੋਸ਼ ਲਾਉਂਦੇ ਹੋਏ ਕਾਰਵਾਈ ਕਰਨ ਦੀ ਮੰਗ ਕੀਤੀ।
ਤਬੀਅਤ ਵਿਗੜਨ ਤੇ ਕੀਤਾ ਆਪ੍ਰੇਸ਼ਨ
ਮ੍ਰਿਤਕ ਮਹਿਲਾ ਦੇ ਘਰਵਾਲੇ ਮਿਹਰਬਾਨ ਸਿੰਘ ਵਾਸੀ ਅਰਨੀਵਾਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਉਸ ਦੀ ਪਤਨੀ ਵੀਰਪਾਲ ਕੌਰ ਨੂੰ ਬੱਚਾ ਹੋਣ ਵਾਲਾ ਸੀ। ਜਿਸ ਨੂੰ ਉਹ ਸੋਮਵਾਰ ਸਵੇਰੇ ਸਿਵਲ ਹਸਪਤਾਲ ਡੱਬਵਾਲਾ ਕਲਾਂ ਲੈ ਕੇ ਆਏ। ਡਾਕਟਰਾਂ ਨੇ ਉਸ ਨੂੰ ਅਰਮਾਨ ਪ੍ਰਾਈਵੇਟ ਹਸਪਤਾਲ ਲਈ ਰੈਫਰ ਕਰ ਦਿੱਤਾ ਪਰ ਜਦੋਂ ਉਹ ਉਸ ਨੂੰ ਪ੍ਰਾਈਵੇਟ ਹਸਪਤਾਲ ਲੈ ਕੇ ਗਏ ਤਾਂ ਪਤਨੀ ਦਾ ਕਾਫੀ ਬਲੱਡ ਵਹਿ ਰਿਹਾ ਸੀ। ਡਾਕਟਰਾਂ ਨੇ ਉਸ ਦੇ ਆਪ੍ਰੇਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ।
ਮਿਹਰਬਾਨ ਦੇ ਦੱਸਣ ਅਨੁਸਾਰ ਡਾਕਟਰਾਂ ਨੇ ਉਸ ਨੂੰ ਬਲੱਡ ਲਿਆਉਣ ਲਈ ਬਠਿੰਡਾ ਭੇਜ ਦਿੱਤਾ। ਇਸ ਦੌਰਾਨ ਉਸ ਦੀ ਪਤਨੀ ਦੀ ਹਾਲਤ ਕਾਫੀ ਨਾਜ਼ੁਕ ਹੋ ਗਈ ਸੀ, ਜਿਸ ਕਾਰਨ ਡਾਕਟਰਾਂ ਨੇ ਸ਼ਾਮ 4 ਵਜੇ ਦੇ ਕਰੀਬ ਉਸ ਦਾ ਆਪ੍ਰੇਸ਼ਨ ਕੀਤਾ ਪਰ ਪਤਨੀ ਅਤੇ ਬੱ-ਚੇ ਦੀ ਮੌ-ਤ ਹੋ ਗਈ। ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਦੀ ਅਣਗਹਿਲੀ ਕਾਰਨ ਉਸ ਦੀ ਪਤਨੀ ਅਤੇ ਉਸ ਦੇ ਅਣ-ਜੰਮੇ ਬੱ-ਚੇ ਦੀ ਮੌ-ਤ ਹੋ ਗਈ, ਜਿਸ ਕਾਰਨ ਉਨ੍ਹਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ।ਸ
ਸਹੂਲਤਾਂ ਨਾ ਦੇਣ ਦਾ ਦੋਸ
ਉਨ੍ਹਾਂ ਨੇ ਇਸ ਮਾਮਲੇ ਵਿਚ ਮੰਗ ਕੀਤੀ ਹੈ ਕਿ ਸਬੰਧਤ ਡਾਕਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਆਂ ਦਿਵਾਇਆ ਜਾਵੇ। ਉਨ੍ਹਾਂ ਸਿਵਲ ਹਸਪਤਾਲ ਡੱਬਵਾਲਾ ਕਲਾਂ ਦੇ ਡਾਕਟਰਾਂ ਉਤੇ ਨਿੱਜੀ ਹਸਪਤਾਲ ਨਾਲ ਮਿਲੀਭੁਗਤ ਹੋਣ ਦੇ ਦੋਸ਼ ਵੀ ਲਾਏ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨਾਲ ਮਿਲੀਭੁਗਤ ਕਾਰਨ ਸਿਵਲ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਇੱਥੇ ਰੈਫਰ ਕੀਤਾ ਜਾਂਦਾ ਹੈ ਪਰ ਇੱਥੇ ਸਹੂਲਤਾਂ ਨਾਮ ਦੀ ਕੋਈ ਚੀਜ਼ ਨਹੀਂ ਹੈ।
ਉਨ੍ਹਾਂ ਵਲੋਂ ਸਰਕਾਰ ਉਤੇ ਵੀ ਸਿਹਤ ਸਹੂਲਤਾਂ ਦੇਣ ਦੇ ਦਾਅਵਿਆਂ ਉਤੇ ਸਵਾਲ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅੱਜ ਵੀ ਸਰਕਾਰੀ ਹਸਪਤਾਲਾਂ ਵਿਚ ਜਾਣ ਵਾਲੇ ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿਚ ਰੈਫਰ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਕਈ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣਾ ਪੈਂਦਾ ਹੈ।
ਇਸ ਮਾਮਲੇ ਸਬੰਧੀ ਜਦੋਂ ਸਹਾਇਕ ਸਿਵਲ ਸਰਜਨ ਡਾ. ਬਬੀਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡੱਬਵਾਲਾ ਕਲਾਂ ਦੇ ਡਾਕਟਰ ਦਾ ਨਾਮ ਉਨ੍ਹਾਂ ਕੋਲ ਮ੍ਰਿਤਕ ਮਹਿਲਾ ਦੇ ਪਤੀ ਨੇ ਲਿਆ ਹੈ ਅਤੇ ਉਹ ਹਸਪਤਾਲ ਵਿਚੋਂ ਛੁੱਟੀ ਤੇ ਚਲੇ ਗਏ ਹਨ। ਉਨ੍ਹਾਂ ਦਾ ਫੋਨ ਬੰਦ ਆ ਰਿਹਾ ਹੈ। ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ। ਉਹ ਹਸਪਤਾਲ ਜਿਸ ਡਾਕਟਰ ਦਾ ਹੈ ਉਹ ਸਿਰਫ ਇਲੈਕਟ੍ਰੋ ਹੋਮਿਓਪੈਥਿਕ ਦੀ ਦਵਾਈ ਦੇ ਸਕਦਾ ਹੈ, ਅਸੀਂ ਉਸ ਨੂੰ ਸੀਲ ਕਰ ਰਹੇ ਹਾਂ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਛੇਤੀ ਹੀ ਕੀਤੀ ਜਾ ਰਹੀ ਹੈ।