ਇਹ ਦੁਖਦ ਸਮਾਚਾਰ ਪੰਜਾਬ ਦੇ ਜਿਲ੍ਹਾ ਸੰਗਰੂਰ ਦੀ ਚੀਮਾ ਮੰਡੀ ਤੋਂ ਸਾਹਮਣੇ ਆਇਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਆਪਣੇ ਦੋਸਤਾਂ ਦੇ ਨਾਲ ਵਾਪਸ ਪਰਤ ਰਹੇ ਚੀਮਾ ਮੰਡੀ ਦੇ ਇੱਕ ਗੁਰਸਿੱਖ ਨੌਜਵਾਨ ਦੀ ਸਹਾਰਨਪੁਰ ਦੇ ਨੇੜੇ ਸੜਕ ਹਾਦਸੇ ਵਿੱਚ ਮੌ-ਤ ਹੋ ਗਈ। ਜਿਸ ਕਾਰ ਵਿਚ ਨੌਜਵਾਨ ਸਵਾਰ ਸੀ ਉਸ ਕਾਰ ਦੀ ਇਕ ਟਰੱਕ ਨਾਲ ਜੋਰ-ਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਨੌਜਵਾਨ ਦੇ ਜਿਆਦਾ ਸੱਟ ਲੱਗਣ ਕਾਰਨ ਨੌਜਵਾਨ ਨੇ ਦਮ ਤੋੜ ਦਿੱਤਾ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਮੰਡੀ ਜੋ ਕਿ ਬੀਤੇ ਦਿਨੀਂ ਆਪਣੇ ਦੋਸਤਾਂ ਦੇ ਨਾਲ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਗਿਆ ਸੀ। ਜਦੋਂ ਉਹ ਦਰਸਨ ਕਰਕੇ ਆਪਣੇ ਦੋਸਤਾਂ ਨਾਲ ਵਾਪਸ ਆ ਰਿਹਾ ਸੀ ਤਾਂ ਸਹਾਰਨਪੁਰ ਦੇ ਨੇੜੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਨੌਜਵਾਨ ਗੁਰਸੁਖ ਸਿੰਘ ਦੀ ਮੌ-ਤ ਹੋ ਗਈ ਅਤੇ ਉਸ ਦੇ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਹੋਣੀ 2 ਭਰਾ ਸਨ, ਜਿਨ੍ਹਾਂ ਵਿਚੋਂ ਵੱਡੇ ਭਰਾ ਦੀ ਬੀਤੇ ਸਮੇਂ ਦੌਰਾਨ ਮੌ-ਤ ਹੋ ਗਈ ਸੀ। ਹੁਣ ਗੁਰਮੁੱਖ ਸਿੰਘ ਦੀ ਵੀ ਅਚਾਨਕ ਹੋਈ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਮੁਖ ਸਿੰਘ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਸਰ ਸਾਹਿਬ ਚੀਮਾ ਮੰਡੀ ਦੇ ਸਾਬਕਾ ਪ੍ਰਧਾਨ ਜਥੇਦਾਰ ਲੀਲਾ ਸਿੰਘ ਦਾ ਭਤੀਜਾ ਹੈ।