ਵਿਆਹੁਤਾ ਨੇ ਜੁਆਕ ਨੂੰ ਜਨਮ ਦੇਣ ਤੋਂ ਬਾਅਦ ਤੋੜਿਆ ਦਮ, ਪੇਕੇ ਪਰਿਵਾਰ ਨੇ ਸਹੁਰਿਆਂ ਤੇ ਲਾਏ ਇਹ ਗੰਭੀਰ ਇਲ-ਜ਼ਾਮ

Punjab

ਪੰਜਾਬ ਵਿਚ ਜਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ਦੀ ਦਸਮੇਸ਼ ਨਗਰੀ ਵਿੱਚ ਰਹਿਣ ਵਾਲੀ ਇੱਕ ਮਹਿਲਾ ਦੀ ਮੌ-ਤ ਹੋ ਗਈ ਹੈ। ਮਹਿਲਾ ਨੇ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਦਮ ਤੋੜ ਦਿੱਤਾ। ਉਸ ਦੇ ਮਾਪਿਆਂ ਨੇ ਉਸ ਦੇ ਸਹੁਰੇ ਪਰਿਵਾਰ ਉਤੇ ਦਾਜ ਲਈ ਉਸ ਨੂੰ ਮਾਨ-ਸਿਕ ਅਤੇ ਸਰੀ-ਰਕ ਤੌਰ ਤੇ ਦੁਖੀ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉਤੇ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਰਮਨਦੀਪ ਸਿੰਘ ਵਾਸੀ ਦਸ਼ਮੇਸ਼ ਨਗਰੀ ਨੇ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹੋਇਆ ਸੀ। ਵਿਆਹ ਹਲਕਾ ਗੁਰੂਹਰਸਹਾਏ ਦੇ ਪਿੰਡ ਕਿੱਟੀਮਾਰ ਵਿੱਚ ਪੂਰੇ ਰੀਤੀ ਰਿਵਾਜਾਂ ਨਾਲ ਕੀਤਾ ਗਿਆ। ਦਹੇਜ ਵਿੱਚ ਸੋਨੇ ਦੇ ਗਹਿਣੇ ਅਤੇ ਸਵਿਫਟ ਕਾਰ ਵੀ ਦਿੱਤੀ ਗਈ। ਉਸ ਨੇ ਭੈਣ ਦੇ ਸਹੁਰੇ ਪਰਿਵਾਰ ਉਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸਰਬਜੀਤ ਕੌਰ ਨੂੰ ਹੋਰ ਦਾਜ ਲਈ ਦੁਖੀ ਕਰਨ ਲੱਗੇ।

ਰਮਨਦੀਪ ਅਨੁਸਾਰ ਪੁਲਿਸ ਨੇ ਕਈ ਵਾਰ ਰਾਜੀਨਾਮਾ ਵੀ ਕਰਵਾਇਆ। ਦੂਜੇ ਪਾਸੇ ਜਦੋਂ ਸਹੁਰੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਗਰਭ ਵਿਚ ਬੱਚੀ ਹੈ ਤਾਂ ਉਸ ਨੂੰ ਹੋਰ ਵੀ ਪ੍ਰੇਸ਼ਾਨ ਕੀਤਾ ਗਿਆ। ਜਿਸ ਕਾਰਨ ਉਹ ਬੀਮਾਰ ਹੋ ਗਈ, ਉਸ ਨੂੰ ਡੀ. ਐਮ. ਸੀ. ਲੁਧਿਆਣਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਬੱ-ਚੀ ਨੂੰ ਜਨਮ ਦੇਣ ਤੋਂ ਬਾਅਦ ਉਸ ਦੀ ਮੌ-ਤ ਹੋ ਗਈ। ਹੱਦ ਤਾਂ ਉਦੋਂ ਹੋ ਗਈ ਜਦੋਂ ਉਸ ਦਾ ਜੀਜਾ ਅਤੇ ਇੱਕ ਹੋਰ ਰਿਸ਼ਤੇਦਾਰ ਨਵ-ਜੰਮੀ ਬੱ-ਚੀ ਨੂੰ ਵੀ ਕਿਤੇ ਲੈ ਗਏ।

ਦਿਉਰ ਨੇ ਮ੍ਰਿਤਕਾ ਦੇ ਭਰਾ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਰਮਨਦੀਪ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਦਹੇਜ ਦੇ ਲਾਲਚੀ ਸਹੁਰਿਆਂ ਨੂੰ ਸਖਤ ਸਜਾ ਦਿੱਤੀ ਜਾਵੇ ਤਾਂ ਜੋ ਕੋਈ ਹੋਰ ਵਿਆਹੁਤਾ ਇਸ ਤਰ੍ਹਾਂ ਸਹੁਰਿਆਂ ਦਾ ਸ਼ਿਕਾਰ ਨਾ ਬਣੇ। ਦੂਜੇ ਪਾਸੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਮਾਮਲੇ ਸਬੰਧੀ ਮ੍ਰਿਤਕ ਦੇ ਦਿਉਰ ਸਤਨਾਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਰਬਜੀਤ ਕੌਰ ਦੇ ਮਾਪਿਆਂ ਵੱਲੋਂ ਲਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

ਉਨ੍ਹਾਂ ਨੇ ਮੌ-ਤ ਦਾ ਕਾਰਨ ਗਰਭ ਅਵਸਥਾ ਨੂੰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਉਹ ਸਰਬਜੀਤ ਕੌਰ ਦਾ ਡੀ. ਐਮ. ਸੀ. ਲੁਧਿਆਣਾ ਵਿਖੇ ਇਲਾਜ ਕਰਵਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਇਲਾਜ ਉਤੇ 6 ਤੋਂ 7 ਲੱਖ ਰੁਪਏ ਖਰਚ ਵੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਪੂਰਾ ਘਰ ਤਬਾਹ ਹੋ ਗਿਆ ਹੈ। ਉਹ ਨਵ-ਜੰਮੀ ਬੱ-ਚੀ ਦਾ ਇਲਾਜ ਵੀ ਕਰਵਾ ਰਹੇ ਹਨ। ਦਾਜ ਲਈ ਦੁਖੀ ਕਰਨ ਦਾ ਦੋਸ਼ ਬਿਲਕੁਲ ਹੀ ਗਲਤ ਹੈ। ਸਰਬਜੀਤ ਕੌਰ ਦੀ ਗਰਭ ਦੌਰਾਨ ਕਿਸੇ ਦਿੱਕਤ ਕਾਰਨ ਮੌ-ਤ ਹੋ ਗਈ ਹੈ। ਸਹੁਰੇ ਪਰਿਵਾਰ ਨੇ ਉਸ ਨੂੰ ਕਦੇ ਵੀ ਤੰਗ ਨਹੀਂ ਕੀਤਾ।

Leave a Reply

Your email address will not be published. Required fields are marked *