ਪੰਜਾਬ ਵਿਚ ਜਿਲ੍ਹਾ ਹੁਸ਼ਿਆਰਪੁਰ ਸ਼ਹਿਰ ਦੇ ਮੁਹੱਲਾ ਸ਼ਾਲੀਮਾਰ ਨਗਰ ਦੇ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੇ ਇਕ ਨੌਜਵਾਨ ਦਾ ਮ੍ਰਿਤਕ ਸਰੀਰ ਸ਼ੱ-ਕੀ ਹਾਲ ਵਿਚ ਮਿਲਿਆ ਹੈ। ਨੌਜਵਾਨ ਦੀ ਦੇਹ ਪੱਖੇ ਨਾਲ ਖਰਾਬ ਹਾਲ ਵਿਚ ਲਟਕ ਰਹੀ ਸੀ ਅਤੇ ਦੇਹ ਵਿੱਚੋਂ ਬਲੱਡ ਨਿਕਲ ਕੇ ਪੌੜੀਆਂ ਤੋਂ ਹੇਠਾਂ ਵਹਿ ਗਿਆ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਮ੍ਰਿਤਕ ਦਾ ਭਰਾ ਉਸ ਨੂੰ ਮਿਲਣ ਦੇ ਲਈ ਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਤੇ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ।
ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਉਤੇ ਹੱ-ਤਿ-ਆ ਕਰਨ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਕਾਰਵਾਈ ਕਰਨ ਤੋਂ ਬਾਅਦ ਹੀ ਪੋਸਟ ਮਾਰਟਮ ਕਰਵਾਉਣ ਦੀ ਗੱਲ ਕਹੀ। ਪਰ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਸਮਝਾਉਣ ਤੋਂ ਬਾਅਦ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਹਾਊਸ ਭੇਜ ਦਿੱਤਾ ਹੈ।
ਸ਼ਾਲੀਮਾਰ ਨਗਰ ਵਿਚ ਕਿਰਾਏ ਉਤੇ ਰਹਿੰਦਾ ਸੀ ਨੌਜਵਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਅਮਨਪ੍ਰੀਤ ਸਿੰਘ ਉਮਰ 26 ਸਾਲ ਪੁੱਤਰ ਰਣਜੀਤ ਸਿੰਘ, ਵਾਸੀ ਕੀਰਤੀ ਨਗਰ, ਹਾਲ ਵਾਸੀ ਸ਼ਾਲੀਮਾਰ ਨਗਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇੱਕ ਤਿੰਨ ਸਾਲ ਦਾ ਪੁੱਤਰ ਵੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਪਰਿਵਾਰ ਤੋਂ ਵੱਖ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਕਰੀਬ ਤਿੰਨ-ਚਾਰ ਦਿਨ ਪਹਿਲਾਂ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਦੀ ਕੁੱਟ-ਮਾਰ ਕੀਤੀ ਅਤੇ ਉਸ ਦੀ ਵੀਡੀਓ ਬਣਾਈ ਅਤੇ ਵਾਇਰਲ ਕਰ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਅੱਜ ਜਦੋਂ ਉਸ ਦਾ ਭਰਾ ਉਸ ਨੂੰ ਮਿਲਣ ਗਿਆ ਤਾਂ ਅਮਨਪ੍ਰੀਤ ਸਿੰਘ ਦੀ ਦੇਹ ਪੱਖੇ ਨਾਲ ਲਟਕ ਰਹੀ ਮਿਲੀ ਅਤੇ ਪੌੜੀਆਂ ਹੇਠਾਂ ਬਲੱਡ ਵਹਿ ਰਿਹਾ ਸੀ। ਦੋਸ਼ ਹੈ ਕਿ ਸਹੁਰੇ ਪਰਿਵਾਰ ਨੇ ਅਮਨਪ੍ਰੀਤ ਸਿੰਘ ਦੀ ਦੇਹ ਨੂੰ ਪੱਖੇ ਨਾਲ ਲਟਕਾ ਕੇ ਖੁ-ਦ-ਕੁ-ਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਹੈ। ਪਰਿਵਾਰ ਨੇ ਪੁਲਿਸ ਨੂੰ ਕਿਹਾ ਕਿ ਸਹੁਰਿਆਂ ਦੇ ਖਿਲਾਫ ਕਾਰਵਾਈ ਕਰਕੇ ਹੀ ਪੋਸਟ ਮਾਰਟਮ ਕਰਵਾਇਆ ਜਾਵੇ ਪਰ ਪਰਿਵਾਰ ਨੂੰ ਸਹਿਮਤ ਕਰਕੇ ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ, ਮੌ-ਤ ਦਾ ਕਾਰਨ
ਜਾਣਕਾਰੀ ਮਿਲਣ ਤੋਂ ਬਾਅਦ ਡੀ. ਐਸ. ਪੀ. ਪਲਵਿੰਦਰ ਸਿੰਘ ਮੌਕੇ ਉਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌ-ਤ ਦੇ ਕਾਰਨਾਂ ਦਾ ਪਤਾ ਪੋਸਟ ਮਾਰਟਮ ਤੋਂ ਬਾਅਦ ਹੀ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਜੋ ਵੀਡੀਓ ਵਾਇਰਲ ਹੋਈ ਉਸ ਵੀਡੀਓ ਦੀ ਜਾਂਚ ਕੀਤੀ ਜਾਵੇਗੀ। ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ।