ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਕੁੰਜਰ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਇਕ ਵਿਆਹੁਤਾ ਮਹਿਲਾ ਰਾਜਬੀਰ ਕੌਰ ਉਮਰ 28 ਸਾਲ ਨੇ ਜ਼ਹਿਰੀ ਦਵਾਈ ਨਿ-ਗ-ਲ ਕੇ ਆਪਣੀ ਜਿੰਦਗੀ ਸਮਾਪਤ ਕਰ ਲਈ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਰਾਜਬੀਰ ਕੌਰ ਦਾ ਵਿਆਹ 5 ਸਾਲ ਪਹਿਲਾਂ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੀ ਇੱਕ 3 ਸਾਲ ਦੀ ਬੇਟੀ ਹੈ। ਉਸ ਨੇ ਦੱਸਿਆ ਕਿ ਕੁਝ ਮਹੀਨਿਆਂ ਤੋਂ ਉਸ ਦੀ ਲੜਕੀ ਨੂੰ ਉਸ ਦਾ ਪਤੀ ਅਤੇ ਸੱਸ ਹਰਜਿੰਦਰ ਕੌਰ ਤੰਗ ਪ੍ਰੇਸ਼ਾਨ ਕਰ ਰਹੇ ਸਨ, ਜਿਸ ਬਾਰੇ ਉਸ ਨੇ ਕਈ ਵਾਰ ਘਰ ਜਾ ਕੇ ਦੱਸਿਆ ਸੀ। ਅੱਜ ਉਸ ਨੇ ਪ੍ਰੇਸ਼ਾਨ ਹੋਣ ਕਰਕੇ ਹੀ ਖੁ-ਦ-ਕੁ-ਸ਼ੀ ਵਰਗਾ ਦੁਖਦ ਕਦਮ ਚੱਕਿਆ ਹੈ।
ਜਿਸ ਦੀ ਸੂਚਨਾ ਉਸ ਦੇ ਗੁਆਂਢੀ ਨੇ ਦਿੱਤੀ। ਉਸ ਨੇ ਜਾ ਕੇ ਦੇਖਿਆ ਤਾਂ ਘਰ ਵਿਚ ਉਸ ਦੀ ਲੜਕੀ ਦੀ ਦੇਹ ਪਈ ਸੀ, ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਦੀ ਕਰਿਆ। ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਧੀ ਦੇ ਕਾ-ਤ-ਲ ਪਤੀ ਅਤੇ ਸੱਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਲੜਕੀ ਨੂੰ ਉਸ ਦੇ ਪਤੀ ਅਤੇ ਸੱਸ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਸ ਨੇ ਜ਼ਹਿਰੀ ਚੀਜ ਨਿ-ਗ-ਲ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।