ਪੰਜਾਬ ਤੋਂ ਵਿਦੇਸ਼ ਗਏ ਪੰਜਾਬੀਆਂ ਸਬੰਧੀ ਆਏ ਦਿਨ ਦੁਖ-ਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ਵਿਚ ਮੌ-ਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਹ 31 ਸਾਲ ਉਮਰ ਦਾ ਪੰਜਾਬੀ ਨੌਜਵਾਨ ਅਮਰੀਕਾ ਵਿੱਚ ਨੌਕਰੀ ਕਰਦਾ ਸੀ ਪਰ ਅਚਾਨਕ ਹੋਈ ਮੌ-ਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਇਹ ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਲਈ ਅਮਰੀਕਾ ਵਿਚ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬ ਦੇ ਕਸਬਾ ਸ਼ੇਰਪੁਰ ਜ਼ਿਲ੍ਹਾ ਬਰਨਾਲਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਅਚਾਨਕ ਮੌ-ਤ ਹੋ ਗਈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਉਰਫ ਬਿੱਲਾ ਜਿਸ ਦੀ ਉਮਰ 31 ਸਾਲ ਸੀ। ਉਹ ਕਸਬਾ ਸ਼ੇਰਪੁਰ ਸਥਿਤ ਦਸਮੇਸ਼ ਟੈਕਸੀ ਯੂਨੀਅਨ ਦੇ ਵਿੱਚ ਆਪਣੀ ਟੈਕਸੀ ਦਾ ਕੰਮ ਕਰਦਾ ਸੀ ਪਰ ਕਰੀਬ ਡੇਢ ਮਹੀਨਾ ਪਹਿਲਾਂ ਉਹ ਰੁਜ਼ਗਾਰ ਦੇ ਲਈ ਅਮਰੀਕਾ ਚਲਿਆ ਗਿਆ ਸੀ।
ਪਿਤਾ ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਗੁਰਪ੍ਰੀਤ ਸਿੰਘ ਬਿੱਲਾ ਦੀ ਅਚਾਨਕ ਮੌ-ਤ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਜਿਉਂ ਹੀ ਸ਼ੇਰਪੁਰ ਕਸਬਾ ਪਹੁੰਚੀ ਤਾਂ ਚਾਰੇ ਪਾਸੇ ਸੋਗ ਦੀ ਲਹਿਰ ਛਾ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਬਿੱਲਾ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤ ਸੀ ਅਤੇ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਸੀ। ਇਸ ਦੁੱਖ ਦੀ ਘੜੀ ਵਿੱਚ ਹਰਬੰਸ ਸਿੰਘ ਸ਼ੇਰਪੁਰ, ਸਰਪੰਚ ਰਣਜੀਤ ਸਿੰਘ ਧਾਲੀਵਾਲ, ਮੁਲਾਜ਼ਿਮ ਆਗੂ ਦਰਸ਼ਨ ਸਿੰਘ ਸ਼ੇਰਪੁਰੀ, ਪ੍ਰਗਟ ਸਿੰਘ ਕਾਲਾਬੂਲਾ ਆਦਿ ਆਗੂਆਂ ਨੇ ਮ੍ਰਿਤਕ ਗੁਰਪ੍ਰੀਤ ਸਿੰਘ ਬਿੱਲਾ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।