ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅੰਮ੍ਰਿਤਸਰ ਦੇ ਸਦਰ ਥਾਣਾ ਅਧੀਨ ਪੈਂਦੇ ਇਲਾਕੇ ਮੁਸਤਫਾਬਾਦ ਇੰਦਰਾ ਕਲੋਨੀ ਦੀ ਗਲੀ ਨੰਬਰ 3 ਦੇ ਵਿੱਚ ਕੁਝ ਲੁੱਟਣ ਵਾਲਿਆਂ ਨੇ ਘਰ ਵਿੱਚ ਵੜ ਕੇ ਇੱਕ ਬਜ਼ੁਰਗ ਵਿਅਕਤੀ ਦਾ ਕ-ਤ-ਲ ਕਰ ਦਿੱਤਾ। ਬਜ਼ੁਰਗ ਵਿਅਕਤੀ ਦੇ ਸਿਰ ਉਤੇ ਕਿਸੇ ਤਿੱਖੀ ਚੀਜ ਨਾਲ ਵਾਰ ਕੀਤਾ ਗਿਆ ਹੈ, ਜਿਸ ਦੇ ਕਾਰਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਲੁ-ਟੇ-ਰੇ ਲੁੱਟ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ।
ਘਰ ਵਿਚ ਇਕੱਲਾ ਰਹਿੰਦਾ ਸੀ ਬਜ਼ੁਰਗ
ਇਸ ਮਾਮਲੇ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਦੀ ਪਹਿਚਾਣ ਗੁਲਸ਼ਨ ਸਿੰਘ ਸੋਢੀ ਉਮਰ 55 ਸਾਲ ਪੁੱਤਰ ਪ੍ਰੀਤਮ ਸਿੰਘ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਬਜ਼ੁਰਗ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ। ਉਸ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ ਵਿਚੋਂ ਇਕ ਪਠਾਨਕੋਟ ਅਤੇ ਇਕ ਚੰਡੀਗੜ੍ਹ ਵਿਚ ਵਿਆਹੀ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਏ. ਸੀ. ਪੀ. ਵਰਿੰਦਰ ਖੋਸਾ ਮੌਕੇ ਉਤੇ ਪਹੁੰਚੇ ਅਤੇ ਉਨ੍ਹਾਂ ਨੇ ਪੂਰੀ ਘਟਨਾ ਦਾ ਜਾਇਜ਼ਾ ਲਿਆ।
ਪੁਲਿਸ ਨੇ ਕੀਤੀ CCTV ਫੁਟੇਜ ਦੀ ਜਾਂਚ
ਪੁਲਿਸ ਵਲੋਂ ਨੇੜੇ ਦੇ ਏਰੀਏ ਵਿਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਹੈ। ਜਿਸ ਤੋਂ ਪਤਾ ਲੱਗਿਆ ਹੈ ਕਿ ਚਾਰ ਵਿਅਕਤੀ ਘਰ ਵਿਚ ਵੜੇ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਘਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ, ਹੁਣ ਪੁਲਿਸ ਵਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਲੁਟੇਰਿਆਂ ਨੇ ਘਰ ਵਿਚੋਂ ਕੁਝ ਲੁੱਟਿਆ ਹੈ ਜਾਂ ਨਹੀਂ। ਫਿਲਹਾਲ ਪੁਲਿਸ ਵਲੋਂ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।