ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਇਕ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜਿਲਕਾ ਦੇ ਜਲਾਲਾਬਾਦ ਏਰੀਏ ਨਾਲ ਸਬੰਧਤ 26 ਸਾਲਾ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਦਿਲ ਦਾ ਅਟੈਕ ਆ ਜਾਣ ਕਾਰਨ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੰਮ ਤੋਂ ਵਾਪਸ ਆ ਕੇ ਸੌਂ ਗਿਆ ਅਤੇ ਇਸ ਦੌਰਾਨ ਉਸ ਨੂੰ ਦਿਲ ਦਾ ਅਟੈਕ ਆ ਗਿਆ। ਫਿਲਹਾਲ ਕੈਨੇਡੀਅਨ ਪੁਲਿਸ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾ ਰਹੀ ਹੈ, ਜਿਸ ਤੋਂ ਬਾਅਦ ਨੌਜਵਾਨ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਂਦਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ।ਮ੍ਰਿਤਕ ਨੌਜਵਾਨ ਸੰਜੇ ਤਿੰਨ ਸਾਲ ਪਹਿਲਾਂ ਕਾਨੂੰਨ ਦੀ ਪੜ੍ਹਾਈ ਨੂੰ ਪੂਰਾ ਕਰਨ ਤੋਂ ਬਾਅਦ ਕੈਨੇਡਾ ਚਲਿਆ ਗਿਆ ਸੀ। ਉਹ ਕੈਨੇਡਾ ਵਿੱਚ ਇੱਕ ਡਰਾਈਵਿੰਗ ਸਕੂਲ ਵਿੱਚ ਕੰਮ ਕਰਦਾ ਸੀ। ਉਹ ਲੋਕਾਂ ਨੂੰ ਗੱਡੀ ਚਲਾਉਣੀ ਸਿਖਾਉਂਦਾ ਸੀ। ਬੀਤੀ ਰਾਤ ਉਹ ਕੰਮ ਤੋਂ ਵਾਪਸ ਆ ਕੇ ਆਪਣੇ ਅਪਾਰਟਮੈਂਟ ਵਿੱਚ ਸੌਂ ਗਿਆ। ਜਦੋਂ ਸਵੇਰੇ ਉਸ ਦੇ ਰਿਸ਼ਤੇਦਾਰਾਂ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ, ਇਸ ਤੋਂ ਬਾਅਦ ਮਾਪਿਆਂ ਨੇ ਉਸ ਦੇ ਦੋਸਤਾਂ ਨੂੰ ਫੋਨ ਕੀਤਾ।
ਜਦੋਂ ਦੋਸਤਾਂ ਨੇ ਜਾ ਕੇ ਦੇਖਿਆ ਤਾਂ ਉਸ ਦੀ ਮੌ-ਤ ਹੋ ਚੁੱਕੀ ਸੀ। ਅਫ਼ਸੋਸ ਦੀ ਗੱਲ ਹੈ ਕਿ ਸੰਜੇ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਕੁਝ ਦਿਨਾਂ ਬਾਅਦ ਉਸ ਦਾ ਪਿਤਾ ਉਸ ਨੂੰ ਮਿਲਣ ਲਈ ਕੈਨੇਡਾ ਜਾਣ ਵਾਲਾ ਸੀ। ਪੁੱਤਰ ਵੱਲੋਂ ਪਿਤਾ ਦੇ ਕੈਨੇਡਾ ਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਪਰਿਵਾਰ ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਮ੍ਰਿਤਕ ਪੁੱਤਰ ਦੀ ਦੇਹ ਨੂੰ ਜਲਦੀ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।