ਆਪਣੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਵਿਦੇਸ਼ ਗਏ ਗੁਰਦਾਸਪੁਰ ਸ਼ਹਿਰ ਦੇ ਧਾਰੀਵਾਲ ਨੇੜਲੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲਾ ਨੌਜਵਾਨ ਦੀ ਗ੍ਰੀਸ ਵਿੱਚ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪਿੰਦਰ ਸਿੰਘ ਉਰਫ਼ ਗਿੰਦਾ ਦੇ ਰੂਪ ਵਜੋਂ ਹੋਈ ਹੈ। ਗੁਰਪਿੰਦਰ ਸਿੰਘ ਆਪਣੇ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ। ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਹਿੱਸੇ ਦੀ ਡੇਢ ਏਕੜ ਜ਼ਮੀਨ ਗਹਿਣੇ ਰੱਖ ਕੇ ਗ੍ਰੀਸ ਗਿਆ ਸੀ।
ਗੁਰਪਿੰਦਰ ਦੀ ਮੌ-ਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਪਰਿਵਾਰ ਗਹਿਰੇ ਸਦਮੇ ਵਿਚ ਹੈ। ਗੁਰਪਿੰਦਰ ਸਿੰਘ ਦੀ ਮਾਂ ਜਸਮਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਇਕ-ਲੌਤਾ ਪੁੱਤਰ ਰੋਜ਼ੀ-ਰੋਟੀ ਕਮਾਉਣ ਦੇ ਲਈ ਗ੍ਰੀਸ ਗਿਆ ਸੀ।
ਮ੍ਰਿਤਕ ਨੌਜਵਾਨ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਹਰ ਰੋਜ਼ ਘਰ ਆ ਕੇ ਉਸ ਨਾਲ ਫ਼ੋਨ ਉਤੇ ਗੱਲ ਕਰਦਾ ਸੀ। ਕੱਲ੍ਹ ਸ਼ਾਮ ਨੂੰ ਵੀ ਜਦੋਂ ਉਹ ਕੰਮ ਤੋਂ ਘਰੇ ਆਇਆ ਤਾਂ ਉਸ ਨਾਲ ਫ਼ੋਨ ਉਤੇ ਗੱਲ ਕਰਕੇ ਆਪਣੇ ਕਮਰੇ ਵਿਚ ਸੌਂਣ ਲਈ ਚਲਾ ਗਿਆ। ਉਸ ਦੇ ਦੋਸਤਾਂ ਨੇ ਦੱਸਿਆ ਕਿ ਸੌਣ ਤੋਂ ਬਾਅਦ ਗੁਰਪਿੰਦਰ ਸਿੰਘ ਦੀ ਛਾਤੀ ਵਿਚ ਦਰਦ ਹੋਣ ਲੱਗ ਪਿਆ। ਇਸ ਲਈ ਉਹ ਤੁਰਨ ਫਿਰਨ ਲਈ ਕਮਰੇ ਤੋਂ ਬਾਹਰ ਚਲਿਆ ਗਿਆ।
ਉਨ੍ਹਾਂ ਦੱਸਿਆ ਕਿ ਸੈਰ ਕਰਦੇ ਸਮੇਂ ਉਹ ਜ਼ਮੀਨ ਉਤੇ ਡਿੱਗ ਪਿਆ। ਉਸ ਦੇ ਦੋਸਤ ਉਸ ਨੂੰ ਕਮਰੇ ਵਿੱਚ ਲੈ ਆਏ। ਦੋਸਤਾਂ ਨੇ ਦੱਸਿਆ ਕਿ ਉਸ ਦੀ ਮੌ-ਤ ਹੋ ਗਈ ਹੈ। ਬਜ਼ੁਰਗ ਮਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਦੇਹ ਨੂੰ ਜਲਦੀ ਉਸ ਦੇ ਪਿੰਡ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਕੁਝ ਸਾਲ ਪਹਿਲਾਂ ਹੋਈ ਸੀ ਪਿਓ ਦੀ ਮੌ-ਤ
ਮ੍ਰਿਤਕ ਗੁਰਪਿੰਦਰ ਸਿੰਘ ਆਪਣੇ ਪਿਛੇ ਪਤਨੀ ਅਤੇ ਮਾਂ ਦੋਹਾਂ ਨੂੰ ਛੱਡ ਗਿਆ ਹੈ। ਨੌਜਵਾਨ ਦੇ ਪਿਤਾ ਦੀ ਵੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਪਿੰਡ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੇ ਆਰਥਿਕ ਹਾਲ ਨੂੰ ਦੇਖਦੇ ਹੋਏ ਸਰਕਾਰ ਵਲੋਂ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।