ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਪਿੰਡ ਲਲਤੋਂ ਵਿੱਚ ਸੋਮਵਾਰ ਦੇਰ ਰਾਤ ਨੂੰ ਇੱਕ ਐਨ. ਆਰ. ਆਈ. ਦਾ ਕ-ਤ-ਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਬਰਿੰਦਰ ਸਿੰਘ ਉਮਰ 42 ਸਾਲ ਦੇ ਰੂਪ ਵਜੋਂ ਹੋਈ ਹੈ। ਬਰਿੰਦਰ ਸਿੰਘ ਆਪਣੇ ਨੌਕਰ ਨਾਲ ਫਾਰਮ ਹਾਊਸ ਠਾਕੁਰ ਕਲੋਨੀ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਉਸ ਨੂੰ 2 ਮੋਟਰਸਾਈਕਲ ਸਵਾਰਾਂ ਨੇ ਘੇਰ ਲਿਆ। ਗਾਲੀ-ਗਲੋਚ ਕਰਨ ਤੋਂ ਬਾਅਦ ਉਨ੍ਹਾਂ ਨੇ ਬਰਿੰਦਰ ਸਿੰਘ ਅਤੇ ਨੌਕਰ ਦੋਵਾਂ ਦੀ ਕੁੱਟ-ਮਾਰ ਕੀਤੀ ਅਤੇ ਤਿੱਖੇ ਹਥਿ-ਆਰਾਂ ਨਾਲ ਵਾਰ ਕਰ ਦਿੱਤੇ।
ਜਿਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ। ਜ਼ਖਮੀ ਹੋਏ ਨੌਕਰ ਨੇ ਰੌਲਾ ਪਾਇਆ ਅਤੇ ਮੌਕੇ ਉਤੇ ਲੋਕ ਇਕੱਠੇ ਹੋ ਗਏ। ਜ਼ਖ਼ਮੀ ਬਰਿੰਦਰ ਸਿੰਘ ਨੂੰ ਡੀ. ਐਮ. ਸੀ. ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌ-ਤ ਹੋ ਗਈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਬਰਿੰਦਰ ਸਿੰਘ 3 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਭਾਰਤ (ਪੰਜਾਬ) ਵਾਪਸ ਆਇਆ ਸੀ।
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਦੁਸ਼-ਮਣੀ ਦਾ ਜਾਪਦਾ ਹੈ। ਵਾਰ ਕਰਨ ਤੋਂ ਬਾਅਦ ਦੋਸ਼ੀ ਉਸ ਦਾ ਮੋਬਾਈਲ ਅਤੇ ਨਕਦੀ ਵੀ ਨਹੀਂ ਲੈ ਕੇ ਗਏ। ਪੁਲਿਸ ਐਨ. ਆਰ. ਆਈ. ਦੀ ਕਾਲ ਡਿਟੇਲ ਆਦਿ ਵੀ ਚੈੱਕ ਕਰੇਗੀ ਤਾਂ ਜੋ ਇਸ ਮਾਮਲੇ ਦਾ ਕੋਈ ਸੁਰਾਗ ਪਤਾ ਲੱਗ ਸਕੇ। ਪੁਲਿਸ ਵਲੋਂ CCTV ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ।