ਪਤੀ ਨੇ ਪਤਨੀ ਨਾਲ, 500 ਰੁਪਏ ਪਿੱਛੇ ਕਰ ਦਿੱਤਾ ਦੁਖਦ ਕਾਰ-ਨਾਮਾ, 5 ਜੁਆਕਾਂ ਦੇ ਸਿਰ ਤੋਂ, ਉੱਠ ਗਿਆ, ਮਾਂ ਦਾ ਛਾਇਆ

Punjab

ਪੰਜਾਬ ਵਿਚ ਹਲਕਾ ਭੋਆ ਦੇ ਪਿੰਡ ਖੋਬਾ ਵਿੱਚ ਘਰੇਲੂ ਕਲੇਸ਼ ਦੌਰਾਨ ਪਤੀ ਨੇ ਆਪਣੀ ਪਤਨੀ ਦਾ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ ਵੱਲੋਂ ਦਿੱਤੇ ਗਏ 500 ਰੁਪਏ ਪਤਨੀ ਨੇ ਕਿਤੇ ਖਰਚ ਕਰ ਦਿੱਤੇ ਸਨ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਕਲੇਸ਼ ਹੋ ਗਿਆ ਅਤੇ ਗੁੱਸੇ ਵਿਚ ਆਏ ਪਤੀ ਨੇ ਪਤਨੀ ਉਤੇ ਤਿੱਖੀ ਚੀਜ ਨਾਲ ਵਾਰ ਕਰ ਦਿੱਤਾ। ਜਿਸ ਤੋਂ ਬਾਅਦ ਉਹ ਜ਼ਖਮੀ ਹੋਈ ਪਤਨੀ ਨੂੰ ਲੈ ਕੇ ਹਸਪਤਾਲ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਮਾਮਲੇ ਦੀ ਸੂਚਨਾ ਮਿਲਣ ਉਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰਕੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੇ ਨਿੱਜੀ ਹਸਪਤਾਲ ਵਿਚ ਤੋੜਿਆ ਦਮ

ਮ੍ਰਿਤਕ ਦੀ ਪਹਿਚਾਣ ਪ੍ਰਵੀਨ ਕੌਰ ਪਤਨੀ ਪਰਮਿੰਦਰ ਸਿੰਘ ਪਿੰਡ ਖੋਬਾ ਦੀ ਰਹਿਣ ਵਾਲੀ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਦੀ ਬੇਟੀ ਏਕਮ ਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਿਤਾ ਰਾਤ ਨੂੰ ਕੰਮ ਤੋਂ ਆਇਆ ਅਤੇ ਪੈਸਿਆਂ ਨੂੰ ਲੈ ਕੇ ਮਾਂ ਨਾਲ ਝ-ਗ-ੜਾ ਕਰਨ ਲੱਗਿਆ। ਇਹ ਕਲੇਸ਼ ਇੰਨਾ ਵੱਧ ਗਿਆ ਕਿ ਪਿਤਾ ਪਰਮਿੰਦਰ ਸਿੰਘ ਨੇ ਮਾਂ ਦੇ ਸਿਰ ਉਤੇ ਤਿੱਖੀ ਚੀਜ ਨਾਲ ਵਾਰ ਕਰ ਦਿੱਤਾ। ਬਾਅਦ ਵਿਚ ਉਸ ਨੂੰ ਹਸਪਤਾਲ ਵੀ ਲਿਜਾਇਆ ਗਿਆ, ਜਿੱਥੇ ਪ੍ਰਵੀਨ ਕੌਰ ਦੀ ਇਕ ਨਿੱਜੀ ਹਸਪਤਾਲ ਵਿਚ ਮੌ-ਤ ਹੋ ਗਈ।

7-8 ਸਾਲ ਪਹਿਲਾਂ ਕਿਰਾਏ ਉਤੇ ਰਹਿਣ ਆਇਆ ਸੀ ਜੋੜਾ

ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਤੇ ਹੋਰਾਂ ਨੇ ਦੱਸਿਆ ਕਿ ਪਰਮਿੰਦਰ ਸਿੰਘ ਕਰੀਬ ਸੱਤ ਅੱਠ ਸਾਲ ਪਹਿਲਾਂ ਪਿੰਡ ਵਿੱਚ ਕਿਰਾਏ ਉਤੇ ਰਹਿਣ ਲਈ ਆਇਆ ਸੀ। ਹੁਣ ਪਰਮਿੰਦਰ ਸਿੰਘ ਨੇ ਪਿੰਡ ਵਿੱਚ ਹੀ ਜਗ੍ਹਾ ਲੈ ਕੇ ਆਪਣਾ ਮਕਾਨ ਬਣਾ ਲਿਆ ਸੀ। ਪਰਮਿੰਦਰ ਸਿੰਘ ਅਤੇ ਪ੍ਰਵੀਨ ਕੁਮਾਰੀ ਦੀ ਲਵ ਮੈਰਿਜ ਹੋਈ ਸੀ। ਇਸ ਜੋੜੇ ਦੇ 5 ਜੁਆਕ ਹਨ।

ਜੁਆਕਾਂ ਦੇ ਸਾਹਮਣੇ ਪਾਲਣ-ਪੋਸ਼ਣ ਦਾ ਸੰਕਟ

ਇਸ ਘਟਨਾ ਤੋਂ ਬਾਅਦ ਬੱਚਿਆਂ ਦੇ ਸਿਰ ਤੋਂ ਮਾਂ ਦਾ ਛਾਇਆ ਉੱਠ ਗਿਆ ਹੈ। ਇਸ ਲਈ ਬੱਚਿਆਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਹੈ। ਉਨ੍ਹਾਂ ਬੱਚਿਆਂ ਦੀ ਦੇਖਭਾਲ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ। ਡੀ. ਐਸ. ਪੀ. ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਆਪਣੀ ਪਤਨੀ ਉਤੇ ਵਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਦੀ ਮੌ-ਤ ਹੋ ਗਈ। ਮ੍ਰਿਤਕਾ ਦੇ ਪਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *