ਪੰਜਾਬ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੋਕੇ ਖੁਰਦ ਵਿੱਚ ਗੁਆਂਢੀ ਔਰਤ ਦੇ ਕ-ਤ-ਲ ਦੀ ਦੁਖਦ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਆਪਣੇ ਗੁਆਂਢ ਵਿਚ ਇਕ ਪਿਓ ਅਤੇ ਪੁੱਤ ਦੇ ਰੌਲੇ ਨੂੰ ਨਬੇੜਨ ਲਈ ਗਈ ਸੀ। ਦੋਸ਼ੀ ਗੁਰਤੇਜ ਸਿੰਘ ਨੇ ਗੁਆਂਢੀ ਔਰਤ ਦੇ ਸਿਰ ਉਤੇ ਬਾਲਟੀ ਨਾਲ ਵਾਰ ਕਰ ਦਿੱਤਾ। ਜੋ ਉਸ ਦੀ ਮੌ-ਤ ਦਾ ਕਾਰਨ ਬਣ ਗਿਆ। ਇਸ ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਇਸ ਮਾਮਲੇ ਸਬੰਧੀ ਸੂਚਨਾ ਮਿਲਣ ਉਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਔਰਤ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।
ਜਦੋਂ ਹਸਪਤਾਲ ਲੈ ਕੇ ਪਹੁੰਚੇ ਤਾਂ ਡਾਕਟਰਾਂ ਨੇ ਦੱਸਿਆ ਮ੍ਰਿਤਕ
ਜਾਣਕਾਰੀ ਦਿੰਦਿਆਂ ਹੋਇਆਂ ਡੀ. ਐਸ. ਪੀ. ਬੁਢਲਾਡਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਬੁਰੋਕੇ ਖੁਰਦ ਦੇ ਗੁਰਤੇਜ ਸਿੰਘ ਦੇ ਘਰ ਪਿਓ ਅਤੇ ਪੁੱਤ ਦੀ ਲ-ੜਾ-ਈ ਹੋ ਰਹੀ ਸੀ। ਇਸ ਦੌਰਾਨ ਗੁਆਂਢੀ ਮਿੱਠੂ ਸਿੰਘ ਅਤੇ ਉਸ ਦੀ ਪਤਨੀ ਮਨਜੀਤ ਕੌਰ ਝਗੜੇ ਵਿੱਚ ਬਚਾਅ ਕਰਨ ਦੇ ਲਈ ਉਨ੍ਹਾਂ ਦੇ ਘਰ ਚਲੇ ਗਏ। ਇਸ ਦੌਰਾਨ ਗੁਰਤੇਜ ਸਿੰਘ ਨੇ ਗੁਆਂਢੀ ਮਨਜੀਤ ਕੌਰ ਉਤੇ ਘਰ ਵਿੱਚ ਦਖਲ ਅੰਦਾਜ਼ੀ ਕਰਨ ਦਾ ਦੋਸ਼ ਲਾਉਂਦਿਆਂ ਬਾਲਟੀ ਨਾਲ ਵਾਰ ਕਰ ਦਿੱਤਾ।
ਇਸ ਦੌਰਾਨ ਮਨਜੀਤ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਔਰਤ ਮਨਜੀਤ ਕੌਰ ਦੇ ਪਤੀ ਮਿੱਠੂ ਸਿੰਘ ਦੇ ਬਿਆਨਾਂ ਉਤੇ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਗੁਰਤੇਜ ਸਿੰਘ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।