ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਸਾਊਥ ਸਿਟੀ ਰੋਡ ਉਤੇ ਸਥਿਤ ਇਕ ਰੈਸਟੋਰੈਂਟ ਵਿਚੋਂ ਸ਼ੈੱਫ ਦੀ ਦੇਹ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਮਨੀਸ਼ ਉਮਰ 23 ਸਾਲ ਦੇ ਰੂਪ ਵਜੋਂ ਹੋਈ ਹੈ। ਉਹ ਲੰਬੇ ਸਮੇਂ ਤੋਂ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ। ਮਹੀਨੇ ਕੁ ਬਾਅਦ ਉਸ ਨੇ ਅਮਰੀਕਾ ਜਾਣਾ ਸੀ। ਮਨੀਸ਼ ਨੇ 20 ਜੁਲਾਈ ਨੂੰ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਰੈਸਟੋਰੈਂਟ ਮਾਲਕ ਨੇ ਉਸ ਨੂੰ 26 ਜੁਲਾਈ ਤੱਕ ਕੰਮ ਕਰਨ ਲਈ ਕਿਹਾ ਸੀ।
ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਕਿ ਸੀਸੀਟੀਵੀ ਕੈਮਰੇ ਸੀ ਬੰਦ
ਬੀਤੇ ਦਿਨ ਜਦੋਂ ਉਹ ਰੈਸਟੋਰੈਂਟ ਗਿਆ ਤਾਂ ਉਸ ਦੀ ਮੌ-ਤ ਹੋ ਗਈ। ਦੂਜੇ ਪਾਸੇ ਰੈਸਟੋਰੈਂਟ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌ-ਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਹੈ। ਪਰਿਵਾਰ ਮੁਤਾਬਕ ਜਦੋਂ ਉਹ ਡੀ. ਐਮ. ਸੀ. ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਮਨੀਸ਼ ਦੀ ਮੌ-ਤ ਹੋ ਚੁੱਕੀ ਹੈ। ਪੀੜਤ ਪਰਿਵਾਰ ਮੁਤਾਬਕ ਰੈਸਟੋਰੈਂਟ ਵਿਚ 4 ਕੈਮਰੇ ਲੱਗੇ ਹੋਏ ਸਨ ਪਰ ਜਿਸ ਜਗ੍ਹਾ ਉਤੇ ਮਨੀਸ਼ ਕੰਮ ਕਰ ਰਿਹਾ ਸੀ। ਉਥੇ ਹੀ ਕੈਮਰਾ ਬੰਦ ਸੀ।
ਦਫਤਰ ਪਹੁੰਚ ਕੀਤਾ ਪ੍ਰਦਰਸ਼ਨ
ਪੀੜਤ ਪਰਿਵਾਰ ਨੇ ਸ਼ਨੀਵਾਰ ਨੂੰ ਪੁਲਿਸ ਕਮਿਸ਼ਨਰ ਦਫਤਰ ਵਿਚ ਵੀ ਰੋਸ ਪ੍ਰਦਰਸ਼ਨ ਕੀਤਾ। ਮਨੀਸ਼ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਪੁਲਿਸ ਅਨੁਸਾਰ ਰੈਸਟੋਰੈਂਟ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਰੈਸਟੋਰੈਂਟ ਮਾਲਕ ਨੂੰ ਕੀਤਾ ਗਿਆ ਗ੍ਰਿਫਤਾਰ
ਜਾਣਕਾਰੀ ਦਿੰਦਿਆਂ ਸਰਾਭਾ ਨਗਰ ਥਾਣੇ ਦੇ ਐਸ. ਐਚ. ਓ. ਅਮਰਿੰਦਰਜੀਤ ਸਿੰਘ ਨੇ ਦੱਸਿਆ ਕਿ ਰੈਸਟੋਰੈਂਟ ਮਾਲਕ ਸ਼ਿਵਮ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।