ਸੂਬਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇਕ ਵੱਡਾ ਸਮਾਚਾਰ ਸਾਹਮਣੇ ਆਈ ਹੈ। ਜਿੱਥੇ ਇਲਾਕੇ ਵਿੱਚ ਲੁੱਟ ਦੀ ਨੀਅਤ ਨਾਲ ਲੁ-ਟੇ-ਰਿ-ਆਂ ਨੇ ਇੱਕ ਬਜ਼ੁਰਗ ਔਰਤ ਦਾ ਕ-ਤ-ਲ ਕਰ ਦਿੱਤਾ ਹੈ। ਅਜਨਾਲਾ ਸ਼ਹਿਰ ਵਿੱਚ ਉਸ ਸਮੇਂ ਡਰ ਦਾ ਮਾਹੌਲ ਬਣ ਗਿਆ ਜਦੋਂ ਵਾਰਡ ਨੰਬਰ 13 ਵਿੱਚ ਰਹਿੰਦੇ ਸੇਵਾਮੁਕਤ ਮਹਿਲਾ ਅਧਿਆਪਕ ਅਤੇ ਮੌਜੂਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ ਦੀ ਚਾਚੀ ਕੁਮਾਰੀ ਬਿਮਲਾ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗਲੇ ਉਤੇ ਵਾਰ ਕਰ ਕੇ ਕ-ਤ-ਲ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਦੇਰ ਸ਼ਾਮ ਆਪਣੇ ਘਰ ਵਿੱਚ ਇਕੱਲੀ ਸੀ। ਇਸੇ ਦੌਰਾਨ ਆਏ ਲੁਟੇਰਿਆਂ ਨੇ ਬਿਮਲਾ ਦਾ ਕ-ਤ-ਲ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਬਿਮਲਾ ਦੇ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਅਤੇ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਔਰਤ ਦੇ ਪਤੀ ਦੇਵੀ ਦਿਆਲ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਚੰਡੀਗੜ੍ਹ ਵਿਖੇ ਰਹਿੰਦੇ ਹਨ ਅਤੇ ਉਹ ਅਤੇ ਉਸ ਦੀ ਪਤਨੀ ਬਿਮਲਾ ਕੁਮਾਰੀ ਇਸ ਘਰ ਵਿੱਚ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਦੁਪਹਿਰ 1 ਵਜੇ ਦੇ ਕਰੀਬ ਉਹ ਕਿਸੇ ਦੀ ਰਸਮ ਕਿਰਿਆ ਦੇ ਲਈ ਸ਼ਿਵ ਮੰਦਰ ਗਿਆ ਸੀ। ਜਦੋਂ ਉਹ ਕਰੀਬ 2.20 ਵਜੇ ਘਰ ਵਾਪਸ ਆਇਆ ਤਾਂ ਉਸ ਦੀ ਪਤਨੀ ਦੀ ਦੇਹ ਬਲੱਡ ਨਾਲ ਲੱਥ-ਪੱਥ ਜ਼ਮੀਨ ਉਤੇ ਪਈ ਸੀ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਵੱਲੋਂ ਘਰ ਦੇ ਹੋਰ ਸਾਮਾਨ ਦੀ ਵੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਇਸ ਮਾਮਲੇ ਬਾਰੇ ਸੂਚਨਾ ਮਿਲਦੇ ਸਾਰ ਹੀ ਪੁਲਿਸ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ।
ਇਸ ਸਬੰਧੀ ਸੂਚਨਾ ਮਿਲਣ ਉਤੇ ਜ਼ਿਲ੍ਹਾ ਦਿਹਾਤੀ ਦੇ ਐੱਸ. ਪੀ. ਗੁਰਪ੍ਰਤਾਪ ਸਿੰਘ ਸਹੋਤਾ ਅਤੇ ਸਬ-ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ 80 ਸਾਲਾ ਕੁਮਾਰੀ ਬਿਮਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਗਲੇ ਤੇ ਵਾਰ ਕਰ ਕੇ ਕ-ਤ-ਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।