ਪੰਜਾਬ ਵਿਚ ਮੁਕਤਸਰ ਜ਼ਿਲ੍ਹੇ ਦੇ ਪਿੰਡ ਖੋਖਰ ਵਿੱਚ ਮੰਗਲਵਾਰ ਦੇਰ ਰਾਤ ਨੂੰ ਇੱਕ ਬਜ਼ੁਰਗ ਵਿਅਕਤੀ ਦਾ ਗੋ-ਲੀ-ਆਂ ਨਾਲ ਕ-ਤ-ਲ ਕਰਨ ਦਾ ਦੁਖਭਰਿਆ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਦੋਸ਼ੀਆਂ ਨੇ ਬਜ਼ੁਰਗ ਦੀ ਕਾਰ ਨੂੰ ਰੋਕਿਆ ਅਤੇ ਉਸ ਨੂੰ ਬਾਹਰ ਲਿਜਾਣ ਤੋਂ ਬਾਅਦ ਗੋ-ਲੀ ਮਾ-ਰ ਦਿੱਤੀ। ਬਜ਼ੁਰਗ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਉਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਅਵਤਾਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਸਬਦੱਮਣ ਸਿੰਘ ਉਮਰ 60 ਸਾਲ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਖੋਖਰ ਆਪਣੀ ਕਾਰ ਵਿੱਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਉਹ ਵੈਡਿੰਗ ਪਿੰਡ ਤੋਂ ਖੋਖਰ ਰੋਡ ਉਤੇ ਹੀ ਪਹੁੰਚਿਆ ਸੀ ਕਿ ਕੁਝ ਅਣਪਛਾਤੇ ਦੋਸ਼ੀਆਂ ਨੇ ਉਸ ਦਾ ਗੋ-ਲੀ-ਆਂਂ ਮਾਰ ਕ-ਤ-ਲ ਕਰ ਦਿੱਤਾ। ਮ੍ਰਿਤਕ ਦੇ ਸਰੀਰ ਉਤੇ 6 ਗੋ-ਲੀਆਂ ਦੇ ਨਿਸ਼ਾਨ ਮਿਲੇ ਹਨ। ਹਮ-ਲਾਵਰ ਕੌਣ ਸਨ ਅਤੇ ਕ-ਤ-ਲ ਦਾ ਕੀ ਕਾਰਨ ਹੈ? ਇਹ ਖਬਰ ਲਿਖੇ ਜਾਣ ਤੱਕ ਸਪੱਸ਼ਟ ਨਹੀਂ ਹੋਇਆ ਸੀ।
ਇਸ ਮਾਮਲੇ ਸਬੰਧੀ ਡੀ. ਐਸ. ਪੀ. ਅਵਤਾਰ ਸਿੰਘ ਅਨੁਸਾਰ ਜਿਸ ਤਰ੍ਹਾਂ ਬਜ਼ੁਰਗ ਦੀ ਦੇਹ ਸੜਕ ਕਿਨਾਰੇ ਪਈ ਮਿਲੀ ਹੈ, ਉਸ ਤੋਂ ਜਾਪਦਾ ਹੈ ਕਿ ਹਮ-ਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਹੋਵੇਗਾ। ਇਸ ਤੋਂ ਬਾਅਦ ਗੋ-ਲੀ ਮਾਰ ਦਿੱਤੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੇੜੇ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।