ਥੋੜ੍ਹੇ ਦਿਨ ਪਹਿਲਾਂ ਹੀ ਕੈਨੇਡਾ ਗਈ, ਪੰਜਾਬੀ ਕੁੜੀ ਨੇ ਤਿਆਗੇ ਪ੍ਰਾਣ, ਘਰ ਵਿਚ ਛਾਇਆ ਸੋਗ, ਸਾਹਮਣੇ ਆਇਆ ਇਹ ਕਾਰਨ

Punjab

ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਇੱਕ ਹੋਰ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਵਿਦੇਸ਼ ਵਿੱਚ ਪੰਜਾਬ ਦੀ ਇੱਕ ਹੋਰ ਲੜਕੀ ਦੀ ਮੌ-ਤ ਹੋ ਗਈ ਹੈ। ਬਰਨਾਲੇ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਜੰਮਪਲ ਮਨਪ੍ਰੀਤ ਕੌਰ ਉਮਰ 22 ਸਾਲਾ ਦੀ ਕੈਨੇਡਾ ਵਿਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਨੌਜਵਾਨ ਧੀ ਦੀ ਮੌ-ਤ ਹੋ ਜਾਣ ਦੇ ਕਾਰਨ ਘਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮਨਪ੍ਰੀਤ ਕੌਰ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਉਨ੍ਹਾਂ ਨੂੰ ਡਾਕਟਰ ਦਾ ਫੋਨ ਆਇਆ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਮਹਿਲਾ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀਆਂ ਵੀ ਆਈਆਂ ਸਨ ਅਤੇ ਸਾਹ ਲੈਣ ਵਿੱਚ ਵੀ ਮੁਸ਼ਕਲ ਆ ਰਹੀ ਸੀ।

ਪਿਤਾ ਨੇ ਕੀਤੀ ਅਪੀਲ, ਧੀ ਦੀ ਮ੍ਰਿਤਕ ਦੇਹ ਲਿਆਂਦੀ ਜਾਵੇ ਭਾਰਤ

ਮਨਪ੍ਰੀਤ ਕੌਰ ਦੇ ਪਿਤਾ ਦੇ ਦੱਸਣ ਮੁਤਾਬਕ ਦੋਸਤਾਂ ਨੇ ਮਨਪ੍ਰੀਤ ਕੌਰ ਨੂੰ ਹਸਪਤਾਲ ਦਾਖਲ ਕਰਵਾਇਆ ਪਰ ਕੁਝ ਦੇਰ ਬਾਅਦ ਹੀ ਉਸ ਦੇ ਸਾਹ ਰੁਕ ਗਏ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੇ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।

Leave a Reply

Your email address will not be published. Required fields are marked *