ਪੰਜਾਬ ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਭਾਵੜਾ ਵਿਚ ਸ਼ੁੱਕਰਵਾਰ ਨੂੰ ਰਾਤ 8 ਵਜੇ ਮੋਬਾਈਲ ਫੋਨ ਨੂੰ ਲੈ ਕੇ ਹੋਏ ਝ-ਗ-ੜੇ ਤੋਂ ਬਾਅਦ ਹੋਏ ਫਾਇਰਾਂ ਨਾਲ ਫਰੀਦਕੋਟ ਦੇ ਅਰਾਈਆਂ ਵਾਲਾ ਖੁਰਦ ਦੇ ਰਹਿਣ ਵਾਲੇ ਦੋ ਮਤਰੇਏ ਭਰਾ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਜ਼ਖਮੀ ਹਾਲ ਵਿਚ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਭਰਾਵਾਂ ਦੀ ਮੌ-ਤ ਹੋ ਗਈ। ਪੁਲਿਸ ਨੇ 5 ਨਾਮਜ਼ਦ ਅਤੇ ਇਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪਿੰਡ ਮਮਦੋਟ ਵਿਚ ਗੋ-ਲੀ ਚਲਾਉਣ ਵਾਲਾ ਦੋਸ਼ੀ ਪਿੰਡ ਭਾਵੜਾ ਦਾ ਰਹਿਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਅਤੇ ਮ੍ਰਿਤਕ ਨੌਜਵਾਨਾਂ ਵਿਚਕਾਰ ਮੋਬਾਈਲ ਫੋਨ ਨੂੰ ਲੈ ਕੇ ਝ-ਗ-ੜਾ ਹੋ ਗਿਆ ਸੀ।
ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਉਥੋਂ ਭਾਵੜਾ ਪਿੰਡ ਆ ਗਿਆ। ਪਰ ਦੋਸ਼ੀਆਂ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਰਾਤ ਅੱਠ ਵਜੇ ਦੇ ਕਰੀਬ ਪਿੰਡ ਭਾਵੜਾ ਨੇੜੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਉਤੇ ਗੋ-ਲੀ-ਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਦੋਵਾਂ ਭਰਾਵਾਂ ਦੀ ਮੌ-ਤ ਹੋ ਗਈ।
ਐਸ. ਪੀ. ਡੀ. ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਜਗਦੀਸ਼ ਸਿੰਘ ਉਮਰ 34 ਸਾਲ ਅਤੇ ਕੁਲਦੀਪ ਸਿੰਘ ਉਮਰ 36 ਸਾਲ ਵਾਸੀ ਅਰਾਈਆਂ ਵਾਲਾ ਖੁਰਦ ਦੇ ਰੂਪ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ 5 ਦੇ ਨਾਮ ਅਤੇ ਇੱਕ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਲਈ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਵੱਖੋ ਵੱਖ ਥਾਣਿਆਂ ਵਿੱਚ ਕ-ਤ-ਲ ਅਤੇ ਕ-ਤ-ਲ ਦੀ ਕੋਸ਼ਿਸ਼ ਦੇ ਕਈ ਕੇਸ ਦਰਜ ਹਨ।