ਪੰਜਾਬ ਸੂਬੇ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਰੇਲ ਗੱਡੀ ਦੀ ਲ-ਪੇ-ਟ ਵਿੱਚ ਆਉਣ ਦੇ ਕਾਰਨ ਇੱਕ ਵਿਅਕਤੀ ਦੀ ਦੁਖ-ਦਾਈ ਮੌ-ਤ ਹੋ ਗਈ। ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਉਸ ਦੀ ਦੇਹ ਦਾ ਪੋਸਟ ਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਫਾਜ਼ਿਲਕਾ ਪਹੁੰਚੇ। ਮ੍ਰਿਤਕ ਦੀ ਪਹਿਚਾਣ ਜਸਵੰਤ ਸਿੰਘ ਉਮਰ 27 ਸਾਲ ਪਿੰਡ ਫਤਿਹਗੜ੍ਹ ਦੇ ਰਹਿਣ ਵਾਲੇ ਦੇ ਰੂਪ ਵਜੋਂ ਹੋਈ ਹੈ।
ਅਕਸਰ ਘਰ ਤੋਂ ਦੂਰ ਚਲਿਆ ਜਾਂਦਾ ਸੀ ਮ੍ਰਿਤਕ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਸਹੁਰੇ ਘਰ ਫਾਜਿਲਕਾ ਵਿਖੇ ਰਹਿਣ ਦੇ ਲਈ ਆਇਆ ਹੋਇਆ ਸੀ। ਮ੍ਰਿਤਕ ਦਾ ਮਾਨ-ਸਿਕ ਹਾਲ ਠੀਕ ਨਹੀਂ ਸੀ। ਇਸ ਕਾਰਨ ਉਹ ਅਕਸਰ ਹੀ ਆਪਣੇ ਘਰ ਤੋਂ ਦੂਰ ਚਲਿਆ ਜਾਂਦਾ ਸੀ। ਇਸੇ ਤਰ੍ਹਾਂ ਹੀ ਵੀਰਵਾਰ ਦੀ ਰਾਤ ਨੂੰ ਕਰੀਬ 11 ਵਜੇ ਉਹ ਆਪਣੇ ਸਹੁਰੇ ਘਰ ਤੋਂ ਚਲਿਆ ਗਿਆ। ਇਸ ਤੋਂ ਬਾਅਦ ਉਹ ਫਾਜ਼ਿਲਕਾ ਦੇ ਅੰਡਰ ਬ੍ਰਿਜ ਦੇ ਉਪਰੋਂ ਲੰਘਦੀ ਰੇਲਵੇ ਪਟੜੀ ਉਤੇ ਰੇਲ ਦੀ ਲ-ਪੇ-ਟ ਵਿਚ ਆ ਗਿਆ।
2 ਬੱਚਿਆਂ ਦਾ ਪਿਤਾ ਸੀ, ਮ੍ਰਿਤਕ ਵਿਅਕਤੀ
ਅੱਗੇ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਦੋ ਨਿਕੇ ਜੁਆਕ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਕਰੀਬ 5 ਸਾਲ ਅਤੇ ਦੂਜੇ ਦੀ ਉਮਰ ਕਰੀਬ 3 ਸਾਲ ਦੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।