ਸਰਪੰਚ ਦੇ ਪੁੱਤਰ ਨੂੰ, ਰਾਹ ਵਿਚ ਘੇਰ ਕੇ ਕੀਤੇ ਵਾਰ, ਨੌਜਵਾਨ ਨੇ ਤਿਆਗੇ ਪ੍ਰਾਣ, ਪਿਤਾ ਨੇ ਦਰਜ ਕਰਵਾਏ ਇਹ ਬਿਆਨ

Punjab

ਪੰਜਾਬ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਥਾਣੇ ਅੰਦਰ ਪੈਂਦੇ ਨਿਜ਼ਾਮਪੁਰਾ ਇਲਾਕੇ ਵਿੱਚ ਸ਼ਨੀਵਾਰ ਨੂੰ ਕੁਝ ਵਿਅਕਤੀਆਂ ਨੇ ਮਹਿਲਾ ਸਰਪੰਚ ਕਰਮਜੀਤ ਕੌਰ ਦੇ ਪੁੱਤਰ ਦਿਲਸ਼ੇਰ ਸਿੰਘ ਉਰਫ ਸ਼ੇਰਾ ਦਾ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ। ਇਸ ਵਾਰ-ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਦੋਸ਼ੀ ਫਰਾਰ ਹਨ।

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ਉਤੇ ਪਹੁੰਚ ਗਈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇ-ਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਪਿੰਡ ਨਿਜ਼ਾਮਪੁਰਾ ਦੇ ਰਹਿਣ ਵਾਲੇ ਮਹਿਲਾ ਸਰਪੰਚ ਦੇ ਪਤੀ ਹੀਰਾ ਸਿੰਘ ਦੀ ਸ਼ਿਕਾਇਤ ਉਤੇ ਉਸ ਦੇ ਲੜਕੇ ਦਿਲਸ਼ੇਰ ਸਿੰਘ ਉਰਫ ਸ਼ੇਰਾ ਦੇ ਕ-ਤ-ਲ ਦੇ ਦੋਸ਼ ਵਿਚ ਪਿੰਡ ਦੇ ਹੀ ਹਰਜੀਤ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਦੋਸ਼ੀਆਂ ਨੇ ਬਦਲਾ ਲੈਣ ਦੀ ਬਣਾਈ ਸੀ ਯੋਜਨਾ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੀਰਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਦਿਲਸ਼ੇਰ ਸਿੰਘ ਮੈਡੀਕਲ ਲੈਬਾਰਟਰੀ ਚਲਾਉਂਦਾ ਸੀ। ਦੋਸ਼ੀਆਂ ਨੂੰ ਸ਼ੱ-ਕ ਸੀ ਕਿ ਉਨ੍ਹਾਂ ਦੇ ਪਰਿਵਾਰ ਦੀ ਇੱਕ ਲੜਕੀ ਦਾ ਦਿਲਸ਼ੇਰ ਸਿੰਘ ਨਾਲ ਪ੍ਰੇਮ ਸਬੰਧ ਚੱਲ ਰਿਹਾ ਹੈ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਦੋਸ਼ੀਆਂ ਨੂੰ ਫੋਨ ਕਰਕੇ ਸਾਰਾ ਮਾਮਲਾ ਸਪੱਸ਼ਟ ਕਰ ਦਿੱਤਾ ਸੀ। ਪਰ ਦੋਸ਼ੀ ਦਿਲਸ਼ੇਰ ਸਿੰਘ ਤੋਂ ਬਦਲਾ ਲੈਣ ਦੀ ਵਿਉਂਤਬੰਦੀ ਕਰਦੇ ਰਹੇ।

ਅੱਗੇ ਉਨ੍ਹਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਦਿਲਸ਼ੇਰ ਸਿੰਘ ਆਪਣੀ ਭੈਣ ਨਾਲ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ। ਰਸਤੇ ਵਿੱਚ ਦੋਸ਼ੀਆਂ ਨੇ ਉਸ ਦੇ ਲੜਕੇ ਨੂੰ ਘੇਰ ਲਿਆ ਅਤੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।

Leave a Reply

Your email address will not be published. Required fields are marked *