ਪੰਜਾਬ ਸੂਬੇ ਵਿਚ ਜਿਲ੍ਹਾ ਬਰਨਾਲਾ ਦੇ ਬਾਜਾਖਾਨਾ ਰੋਡ ਦੀ ਰਹਿਣ ਵਾਲੀ ਇੱਕ ਔਰਤ ਦੀ ਸ਼ੱ-ਕੀ ਹਾਲ ਦੇ ਵਿੱਚ ਮੌ-ਤ ਹੋ ਗਈ ਹੈ। ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਵਲੋਂ ਦੋਸ਼ ਲਗਾਇਆ ਗਿਆ ਹੈ ਕਿ ਕੁਝ ਦਿਨ ਪਹਿਲਾਂ ਗੁਆਂਢੀਆਂ ਵਲੋਂ ਉਸ ਦੀ ਕੁੱਟ-ਮਾਰ ਕੀਤੀ ਗਈ ਸੀ। ਜਿਸ ਦੇ ਕਾਰਨ ਹੀ ਉਸ ਦੀ ਮੌ-ਤ ਹੋ ਗਈ ਹੈ। ਔਰਤ ਦੀ ਦੇਹ ਨੂੰ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।
ਕੁਝ ਦਿਨ ਪਹਿਲਾਂ ਗੁਆਂਢੀਆਂ ਨਾਲ ਹੋਇਆ ਸੀ ਝ-ਗ-ੜਾ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰੀਨਾ ਰਾਣੀ ਦੇ ਪਤੀ ਰਾਜੀਵ ਕੁਮਾਰ ਨੇ ਦੱਸਿਆ ਹੈ ਕਿ ਕੁਝ ਦਿਨ ਪਹਿਲਾਂ ਉਸ ਦੇ ਪਰਿਵਾਰ ਦੀ ਗੁਆਂਢੀਆਂ ਨੇ ਕੁੱਟ-ਮਾਰ ਕੀਤੀ ਸੀ। ਜਿਸ ਦੇ ਕਾਰਨ ਉਸ ਦੀ ਪਤਨੀ ਜ਼ਖਮੀ ਹੋ ਗਈ ਸੀ। ਉਸ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਸੀ। ਉਸ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ। ਇਸ ਕੁੱਟ-ਮਾਰ ਤੋਂ ਬਾਅਦ ਉਸ ਦੀ ਪਤਨੀ ਦੀ ਮੌ-ਤ ਹੋ ਗਈ।
ਡਾਕਟਰਾਂ ਦੀ ਰਿਪੋਰਟ ਦੇ ਆਧਾਰ ਉਤੇ ਹੋਈ ਕਾਰਵਾਈ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੌਕੀ ਬੱਸ ਸਟੈਂਡ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਹੋਈ ਕੁੱਟ-ਮਾਰ ਸਬੰਧੀ ਕਾਰਵਾਈ ਡਾਕਟਰ ਦੀ ਰਿਪੋਰਟ ਦੇ ਆਧਾਰ ਉਤੇ ਕੀਤੀ ਗਈ ਸੀ। ਹੁਣ ਡਾਕਟਰ ਵੱਲੋਂ ਜਿਹੜੀ ਰਿਪੋਰਟ ਦਿੱਤੀ ਜਾਵੇਗੀ ਉਸ ਦੇ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।