ਪੰਜਾਬ ਸੂਬੇ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਦੁਖ-ਦਾਈ ਵੱਡੀ ਘ-ਟ-ਨਾ ਵਾਪਰ ਗਈ ਹੈ। ਇਥੇ ਥਾਣਾ ਸਿਟੀ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਰਟੌਲ ਵਿੱਚ ਬੀਤੀ ਰਾਤ ਇੱਕ ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋ-ਲੀ-ਆਂ ਮਾ-ਰ ਕੇ ਕ-ਤ-ਲ ਕਰ ਦਿੱਤਾ ਗਿਆ, ਇਸ ਘ-ਟ-ਨਾ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਧਾਰੀ ਸਿੱਖ ਗੁਰਜਿੰਦਰ ਸਿੰਘ ਉਮਰ 45 ਸਾਲ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਸਾਰਾ ਦਿਨ ਗੁਰਬਾਣੀ ਪੜ੍ਹਨ ਅਤੇ ਖੇਤੀਬਾੜੀ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ। ਬੀਤੀ ਸ਼ਾਮ ਗੁਰਜਿੰਦਰ ਸਿੰਘ ਮੋਟਰਸਾਈਕਲ ਉਤੇ ਆਪਣੇ ਘਰ ਤੋਂ ਖੇਤਾਂ ਨੂੰ ਫਸਲਾਂ ਉਤੇ ਸਪਰੇਅ ਕਰਨ ਦੇ ਲਈ ਗਿਆ ਸੀ ਤਾਂ 8 ਵਜੇ ਦੇ ਕਰੀਬ ਟਿਊਬਵੈੱਲ ਵਾਲੇ ਕਮਰੇ ਦੇ ਕੋਲ ਉਸ ਦੇ ਗੋ-ਲੀ-ਆਂ ਮਾਰ ਕੇ ਉਸ ਦਾ ਕ-ਤ-ਲ ਕਰ ਦਿੱਤਾ ਗਿਆ।
ਗੁਰਜਿੰਦਰ ਸਿੰਘ ਕੁਆਰਾ ਸੀ ਅਤੇ ਉਸ ਦੇ ਦੋ ਵੱਡੇ ਭਰਾ ਧਰਮਿੰਦਰ ਸਿੰਘ ਅਤੇ ਹਰਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼-ਮਣੀ ਨਹੀਂ ਸੀ। ਪਰਿਵਾਰ ਵੱਲੋਂ ਕ-ਤ-ਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਰਟੌਲ ਦੀ ਸਰਪੰਚ ਮਨਦੀਪ ਕੌਰ ਪਤਨੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।