ਪੰਜਾਬ ਵਿਚ ਜਿਲ੍ਹਾ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਦੇ ਏਰੀਏ ਵਿੱਚ ਪੈਂਦੇ ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਮ੍ਰਿਤਕ ਆਗੂ ਦੀ ਪਹਿਚਾਣ ਰਾਹੁਲ ਚੋਪੜਾ ਉਮਰ 33 ਸਾਲ ਪੁੱਤਰ ਸਵਰਗਵਾਸੀ ਨਰਿੰਦਰ ਕੁਮਾਰ ਚੋਪੜਾ ਵਾਸੀ ਨਵਯੁਗ ਕਾਲੋਨੀ, ਮਕਸੂਦਾ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਉਕਤ ਨੌਜਵਾਨ ਦੀ ਮੌ-ਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ, ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਮੌ-ਤ ਕਿਵੇਂ ਹੋਈ।
ਪੀ.ਜੀ.ਆਈ ਕੀਤਾ ਗਿਆ ਸੀ ਰੈਫਰ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ 1 ਦੇ ਐਸ. ਐਚ. ਓ. ਸਤਵਿੰਦਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਰਾਹੁਲ ਚੋਪੜਾ ਹਿਮਾਚਲ ਵਿੱਚ MBD ਬੁੱਕਸ ਡਿਪੂ ਵਿੱਚ ਕੰਮ ਕਰਦਾ ਸੀ। ਉਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਉੱਥੋਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਪੀ. ਜੀ. ਆਈ. ਹਸਪਤਾਲ ਪਹੁੰਚ ਕੇ ਸਾਰੇ ਟੈਸਟ ਕਰਵਾਉਣ ਤੋਂ ਬਾਅਦ ਜਦੋਂ ਉਸ ਦੀ ਸਿਹਤ ਵਿਚ ਸੁਧਾਰ ਹੋਇਆ ਤਾਂ ਉਸ ਦੇ ਚਾਚਾ ਅਨਿਲ ਕੁਮਾਰ ਉਸ ਨੂੰ ਘਰ ਲੈ ਆਏ।
ਪਰਿਵਾਰ ਨੇ ਰਾਹੁਲ ਦੀ ਮੌ-ਤ ਨੂੰ ਦੱਸਿਆ ਕੁਦਰਤੀ
ਰਾਤ ਕਰੀਬ 3 ਵਜੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਨੇੜੇ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ। ਜਿੱਥੇ ਉਸ ਦੀ ਮੌ-ਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਨੂੰ ਦੱਸਿਆ ਕਿ ਇਲਾਜ ਲਈ ਆਏ ਵਿਅਕਤੀ ਨੇ ਕੋਈ ਜ਼-ਹਿ-ਰੀ-ਲੀ ਚੀਜ਼ ਨਿ-ਗ ਲ ਲਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਹੁਲ ਚੋਪੜਾ ਨੇ ਕੋਈ ਜ਼-ਹਿ-ਰੀ-ਲੀ ਚੀਜ਼ ਨਹੀਂ ਖਾਧੀ। ਦੱਸਿਆ ਜਾ ਰਿਹਾ ਹੈ ਕਿ ਸਰੀਰ ਉਤੇ ਕਈ ਇੰਜੈਕਸ਼ਨਾਂ ਦੇ ਜ਼ਖ਼ਮ ਹੋਣ ਦਾ ਵੀ ਸ਼ੱ-ਕ ਹੈ।