ਪੰਜਾਬ ਦੇ ਜਿਲ੍ਹਾ ਫਰੀਦਕੋਟ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਆਪਣੇ ਹੋਸ-ਟਲ ਦੇ ਕਮਰੇ ਵਿੱਚ ਪੱਖੇ ਨਾਲ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਹਿਚਾਣ ਫ਼ਿਰੋਜ਼ਪੁਰ ਦੀ ਰਹਿਣ ਵਾਲੀ ਅਮਨਦੀਪ ਕੌਰ ਦੇ ਰੂਪ ਵਜੋਂ ਹੋਈ ਹੈ। ਉਹ ਲਾਅ ਦੇ ਚੌਥੇ ਸਾਲ ਦੀ ਪੜ੍ਹਾਈ ਕਰ ਰਹੀ ਸੀ। ਇਸ ਮਾਮਲੇ ਦੀ ਸੂਚਨਾ ਮਿਲਣ ਉਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਲੜਕੀ ਦਾ ਪੋਸਟ ਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਹੋਵੇਗਾ। ਫਿਲਹਾਲ ਜਾਣਕਾਰੀ ਮਿਲਣ ਮੌਕੇ ਦੇਹ ਨੂੰ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਸੀ।
ਕਈ ਪਹਿਲੂਆਂ ਤੋਂ ਜਾਰੀ ਹੈ ਜਾਂਚ
ਪੁਲਿਸ ਨੂੰ ਵਿਦਿਆਰਥੀ ਦੇ ਕਮਰੇ ਵਿਚੋਂ ਕੋਈ ਵੀ ਸੁਸਾ-ਈਡ ਨੋਟ ਬਰਾਮਦ ਨਹੀਂ ਹੋਇਆ, ਇਸ ਕਾਰਨ ਖੁ-ਦ-ਕੁ-ਸ਼ੀ ਦੇ ਪਿੱਛੇ ਦਾ ਕਾਰਨ ਗੁੰਝਲਦਾਰ ਬਣਿਆ ਹੋਇਆ ਹੈ। ਪੁਲਿਸ ਵਲੋਂ ਹਰ ਪਹਿਲੂ ਤੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘ-ਟ-ਨਾ ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ ਅਤੇ ਉਹ ਵੀ ਘ-ਟ-ਨਾ ਦਾ ਕਾਰਨ ਦੱਸਣ ਤੋਂ ਅਸਮਰਥ ਹਨ। ਵਿਦਿਆਰਥਣ ਦੇ ਖ਼ੁ-ਦ-ਕੁ-ਸ਼ੀ ਕਰਨ ਦਾ ਹੋਸਟਲ ਵਿਚ ਮੌਜੂਦ ਹੋਰ ਵਿਦਿਆਰਥੀਆਂ ਨੂੰ ਇਸ ਘਟਨਾ ਉਤੇ ਯਕੀਨ ਨਹੀਂ ਹੋ ਰਿਹਾ। ਫਿਲਹਾਲ ਇਸ ਮਾਮਲੇ ਉਤੇ ਕਿਸੇ ਵੱਲੋਂ ਵੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾ ਰਹੀ।
ਲੜਕੀ ਦਾ ਫੋਨ ਜਾਂਚ ਲਈ ਭੇਜਿਆ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਲੜਕੀ ਦਾ ਫੋਨ ਜਾਂਚ ਲਈ ਭੇਜ ਦਿੱਤਾ ਹੈ। ਕਿਉਂਕਿ ਹੁਣ ਤੱਕ ਦੀ ਜਾਂਚ ਵਿਚ ਖੁ-ਦ-ਕੁ-ਸ਼ੀ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਮੋਬਾਈਲ ਦੀ ਜਾਂਚ ਤੋਂ ਪਤਾ ਲੱਗੇਗਾ ਕਿ ਲੜਕੀ ਨੇ ਇਹ ਸਭ ਕਿਉਂ ਕੀਤੀ। ਕਾਲਜ ਦੇ ਪ੍ਰਿੰਸੀਪਲ ਪੰਕਜ ਕੁਮਾਰ ਅਨੁਸਾਰ ਜਦੋਂ ਸਵੇਰੇ ਅਮਨਦੀਪ ਹੋਸਟਲ ਦੇ ਕਮਰੇ ਵਿੱਚੋਂ ਬਾਹਰ ਨਹੀਂ ਨਿਕਲੀ ਤਾਂ ਜਦੋਂ ਦੇਖਿਆ ਗਿਆ ਉਸ ਦੀ ਦੇਹ ਪੱਖੇ ਨਾਲ ਲ-ਟ-ਕ ਰਹੀ ਸੀ। ਤੁਰੰਤ ਹੀ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ।