ਪੰਜਾਬ ਵਿਚ ਜਿਲ੍ਹਾ ਮੋਗਾ ਦੇ ਬਰਨਾਲਾ ਰੋਡ ਉਤੇ ਪਿੰਡ ਬੁੱਘੀਪੁਰਾ ਨੇੜੇ ਇੱਕ ਤੇਜ਼ ਸਪੀਡ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਪਿੱਛੇ ਤੋਂ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਹਾਦਸੇ ਸਬੰਧੀ ਸੂਚਨਾ ਮਿਲਦੇ ਸਾਰ ਹੀ ਮੌਕੇ ਉਤੇ ਪਹੁੰਚੀ ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮੋਟਰਸਾਇਕਲ ਸਵਾਰ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੁੱਘੀਪੁਰਾ ਦੇ ਨੇੜੇ ਇੱਕ ਤੇਜ਼ ਸਪੀਡ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ। ਇਹ ਕਾਰ ਮੋਗਾ ਤੋਂ ਬਰਨਾਲਾ ਵੱਲ ਨੂੰ ਜਾ ਰਹੀ ਸੀ। ਇਸ ਦੇ ਨਾਲ ਹੀ ਮੋਟਰਸਾਈਕਲ ਸਵਾਰ ਵੀ ਮੋਗਾ ਤੋਂ ਬਰਨਾਲਾ ਵੱਲ ਜਾ ਰਿਹਾ ਸੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਪਰਿਵਾਰ ਨੂੰ ਦਿੱਤੀ ਗਈ ਹਾਦਸੇ ਦੀ ਜਾਣਕਾਰੀ
ਉਨ੍ਹਾਂ ਦੱਸਿਆ ਕਿ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਕਾਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਕੇਬਲ ਸਿੰਘ ਵਾਸੀ ਪਿੰਡ ਲੋਪੋ ਦੇ ਰੂਪ ਵਜੋਂ ਹੋਈ ਹੈ। ਉਹ ਫਾਇਨਾਂਸ ਦਾ ਕੰਮ ਕਰਦਾ ਸੀ। ਪਰਿਵਾਰ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ।