ਸਹੁਰਿਆਂ ਤੋਂ ਦੁਖੀ ਹੋਈ, 2 ਜੁਆਕਾਂ ਦੀ ਮਾਂ ਨੇ ਮੁਕਾ ਲਈ ਆਪਣੀ ਜਿੰਦਗੀ, ਪਤੀ ਅਤੇ ਸਹੁਰੇ ਖਿਲਾਫ ਹੋਇਆ ਮਾਮਲਾ ਦਰਜ

Punjab

ਪੰਜਾਬ ਸੂਬੇ ਵਿਚ ਜਿਲ੍ਹਾ ਕਪੂਰਥਲਾ ਦੇ ਪਿੰਡ ਖਾਨਗਾਹ ਵਿਚ ਸਹੁਰਿਆਂ ਤੋਂ ਤੰ-ਗ ਆ ਕੇ ਦੋ ਜੁਆਕਾਂ ਦੀ ਮਾਂ ਨੇ ਜ਼-ਹਿ-ਰ ਖਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਇਸ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ। ਔਰਤ ਦੀ ਮਾਂ ਦੀ ਸ਼ਿਕਾਇਤ ਉਤੇ ਦੋਸ਼ੀ ਪਤੀ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾ ਦੀ ਪਹਿਚਾਣ ਹਰਜੀਤ ਕੌਰ ਉਮਰ 26 ਸਾਲ ਪਤਨੀ ਜਗਜੀਤ ਸਿੰਘ ਵਾਸੀ ਪਿੰਡ ਖਾਨਗਾਹ ਦੇ ਰੂਪ ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਦੇ ਪੁਲਿਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਖਾਨਗਾਹ ਦੀ ਇਕ ਔਰਤ ਦੀ ਕੋਈ ਜ਼-ਹਿਰੀ-ਲੀ ਦਵਾਈ ਖਾਣ ਨਾਲ ਮੌ-ਤ ਹੋ ਗਈ ਹੈ। ਦੇਹ ਲੈ ਕੇ ਆਏ ਪਤੀ ਅਤੇ ਸਹੁਰਾ ਮੌਕੇ ਤੋਂ ਫ਼ਰਾਰ ਹੋ ਗਏ ਹਨ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਰਮਨ ਕੁਮਾਰ ਪੁਲਿਸ ਟੀਮ ਸਮੇਤ ਮੌਕੇ ਉਤੇ ਪਹੁੰਚੇ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਔਰਤ ਦੋ ਬੱਚਿਆਂ ਦੀ ਮਾਂ ਸੀ, ਜਿਨ੍ਹਾਂ ਵਿਚ ਇੱਕ ਪੁੱਤਰ ਅਤੇ ਇੱਕ ਧੀ ਹੈ।

ਸ਼ਿਕਾਇਤ ਵਿਚ ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਵਾਸੀ ਪਿੰਡ ਰਾਜਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਨੂੰ ਸਹੁਰੇ ਪਰਿਵਾਰ ਵਾਲੇ ਤੰ-ਗ ਪ੍ਰੇਸ਼ਾਨ ਕਰਦੇ ਸਨ। ਸਰਬਜੀਤ ਕੌਰ ਦੇ ਬਿਆਨਾਂ ਉਤੇ ਮ੍ਰਿਤਕਾ ਦੇ ਪਤੀ ਜਗਜੀਤ ਸਿੰਘ ਅਤੇ ਸਹੁਰੇ ਹਰਜਿੰਦਰ ਸਿੰਘ ਖ਼ਿਲਾਫ਼ ਤੰ-ਗ ਪ੍ਰੇ-ਸ਼ਾ-ਨ ਕਰਨ ਅਤੇ ਖੁ-ਦ-ਕੁ-ਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵੱਖੋ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪਿਓ ਅਤੇ ਪੁੱਤ ਫਰਾਰ ਹਨ। ਉਨ੍ਹਾਂ ਦੀ ਭਾਲ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ। ਦੇਹ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

Leave a Reply

Your email address will not be published. Required fields are marked *