ਪੰਜਾਬ ਵਿਚ ਜਿਲ੍ਹਾ ਫਰੀਦਕੋਟ ਸ਼ਹਿਰ ਦੀ ਡਰੀਮ ਲੈਂਡ ਕਲੋਨੀ ਵਿਚ ਘਰ ਦੇ ਸਾਹਮਣੇ ਬੈਂਚ ਉਤੇ ਬੈਠਣ ਨੂੰ ਲੈ ਕੇ ਝ-ਗ-ੜਾ ਹੋ ਗਿਆ। ਜਿਸ ਵਿੱਚ ਰਾਤ ਸਮੇਂ ਇੱਕ 28 ਸਾਲ ਉਮਰ ਦੇ ਨੌਜਵਾਨ ਨੂੰ ਦੂਜੀ ਧਿਰ ਦੇ ਲੋਕਾਂ ਨੇ ਕੁੱਟ-ਕੁੱਟ ਕੇ ਕ-ਤ-ਲ ਕਰ ਦਿੱਤਾ। ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਨੌਜਵਾਨ ਤੇਜਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ, ਜੋ ਕਿ ਬਠਿੰਡਾ ਰਿਫਾਇਨਰੀ ਵਿੱਚ ਏ. ਐਸ. ਆਈ. ਤਾਇਨਾਤ ਹਨ, ਉਨ੍ਹਾਂ ਨੇ ਦੱਸਿਆ ਕਿ ਬੀਤੀ 6 ਅਕਤੂਬਰ ਦੀ ਰਾਤ ਕਰੀਬ 10 ਵਜੇ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਦੋਸ਼ੀ ਸੰਦੀਪ ਉਰਫ ਬੋਨੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਉਤੇ ਡੰਡੇ, ਕਿ-ਰ-ਪਾ-ਨ ਅਤੇ ਬੇਸ-ਬਾਲ ਨਾਲ ਵਾਰ ਕਰ ਦਿੱਤਾ।
ਜਿਸ ਦੌਰਾਨ ਤਜਿੰਦਰ ਸਿੰਘ ਗੰਭੀਰ ਰੂਪ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਕਤ ਘ-ਟ-ਨਾ ਵਿਚ ਦੋਸ਼ੀਆਂ ਵੱਲੋਂ ਕੀਤੇ ਗਏ ਹ-ਮ-ਲੇ ਦੌਰਾਨ ਪੰਜ-ਛੇ ਵਿਅਕਤੀ ਜ਼ਖਮੀ ਹੋ ਗਏ, ਹਾਲਾਂਕਿ ਜ਼ਖਮੀਆਂ ਦੀ ਹਾਲ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਘਰ ਦੇ ਸਾਹਮਣੇ ਬੈਂਚ ਉਤੇ ਬੈਠਣ ਨੂੰ ਲੈ ਕੇ ਹੋਇਆ ਸੀ ਝ-ਗ-ੜਾ
ਇਸ ਮਾਮਲੇ ਬਾਰੇ ਬਲਦੇਵ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਫੜਿਆ ਜਾਵੇ, ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਕਾ-ਤ-ਲਾਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ। ਡੀ. ਐਸ. ਪੀ. ਅਸਵੰਤ ਸਿੰਘ ਨੇ ਦੱਸਿਆ ਕਿ ਇਸ ਘ-ਟ-ਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਦੀ ਸ਼ਿਕਾਇਤ ਉਤੇ ਕ-ਤ-ਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਲਈ ਯਤਨ ਕੀਤੇ ਜਾ ਰਹੇ ਹਨ।