ਸਾਈਕਲਿਸਟ ਐਸੋਸੀਏਸ਼ਨ ਦੇ ਮੈਂਬਰ ਨਾਲ ਹੋਇਆ ਹਾਦਸਾ, ਤਿਆਗੇ ਪ੍ਰਾਣ, ਦੋ ਹੋਰ ਪਤੀ-ਪਤਨੀ ਦਾ ਹਾਲ ਗੰਭੀਰ, ਦੋਸ਼ੀ ਫਰਾਰ

Punjab

ਪੰਜਾਬ ਵਿਚ ਜਿਲ੍ਹਾ ਹੁਸ਼ਿਆਰਪੁਰ ਊਨਾ ਬਾਈਪਾਸ ਨੇੜੇ ਸ਼ਨੀਵਾਰ ਦੀ ਸਵੇਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਕਾਰ, ਮੋਟਰਸਾਈਕਲ ਅਤੇ ਸਾਈਕਲ ਦੇ ਵਿਚਕਾਰ ਹੋਇਆ। ਜਿਸ ਵਿੱਚ ਸਾਈਕਲ ਸਵਾਰ ਦੀ ਮੌ-ਤ ਹੋ ਗਈ। ਪੁਲਿਸ ਨੇ ਸਾਈਕਲ ਸਵਾਰ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਪੋਸਟ ਮਾਰਟਮ ਐਤਵਾਰ ਨੂੰ ਹੋਵੇਗਾ। ਸਦਰ ਥਾਣਾ ਪੁਲਿਸ ਨੇ ਨੁਕਸਾਨੇ ਗਏ ਵਾਹਨਾਂ ਨੂੰ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਓਵਰਟੇਕ ਕਰਦੇ ਸਮੇਂ ਕਾਰ ਹੋਈ ਬੇਕਾਬੂ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਸਾਈਕਲ ਸਵਾਰ ਗੁਰਬਚਨ ਸਿੰਘ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ ਦੇ ਰੂਪ ਵਜੋਂ ਹੋਈ ਹੈ। ਜੋ ਜ਼ਿਲ੍ਹਾ ਸਾਈਕਲਿਸਟ ਐਸੋਸੀਏਸ਼ਨ ਦਾ ਮੈਂਬਰ ਸੀ। ਸ਼ਨੀਵਾਰ ਸਵੇਰੇ ਆਪਣੇ ਸਾਈਕਲ ਉਤੇ ਜਾ ਰਿਹਾ ਸੀ। ਜਦੋਂ ਉਹ ਊਨਾ ਬਾਈਪਾਸ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਓਵਰਟੇਕ ਕਰ ਰਹੀ ਇੱਕ ਕਾਰ ਅਤੇ ਮੋਟਰਸਾਈਕਲ ਬੇਕਾਬੂ ਹੋ ਗਏ ਅਤੇ ਕਾਰ ਦੀ ਲਪੇਟ ਵਿੱਚ ਆ ਕੇ ਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਦੋਵੇਂ ਜ਼ਖਮੀਆਂ ਦੀ ਹਾਲ ਨਾਜ਼ੁਕ ਬਣਿਆ, ਜਿਨ੍ਹਾਂ ਦਾ ਇਲਾਜ ਚੱਲ ਰਿਹਾ

ਇਸ ਘ-ਟ-ਨਾ ਵਿਚ ਮੋਟਰਸਾਈਕਲ ਸਵਾਰ ਮੋਹਿਤ ਕੁਮਾਰ ਅਤੇ ਇਕ ਮਹਿਲਾ ਜ਼ਖਮੀ ਹੋ ਗਈ। ਦੋਵਾਂ ਦਾ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜਿਨ੍ਹਾਂ ਦਾ ਹਾਲ ਨਾਜ਼ੁਕ ਬਣਿਆ ਹੋਇਆ ਹੈ। ਇਸ ਹਾਦਸੇ ਤੋਂ ਬਾਅਦ ਦੋਸ਼ੀ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਕਿ ਗੁਰਬਚਨ ਸਿੰਘ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਲੈ ਕੇ ਆਉਂਦੇ ਸਾਰ ਹੀ ਮ੍ਰਿਤਕ ਐਲਾਨ ਕਰ ਦਿੱਤਾ।

Leave a Reply

Your email address will not be published. Required fields are marked *