ਪੰਜਾਬ ਵਿਚ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਥਾਣੇ ਅਧੀਨ ਆਉਂਦੇ ਪਿੰਡ ਮੋਹਨਪੁਰ ਨੇੜੇ ਬੀਤੀ ਰਾਤ ਸੜਕ ਉਤੇ ਖੜ੍ਹੀ ਇੱਕ ਟ੍ਰੈਕਟਰ ਟ੍ਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਦੁ-ਖ-ਦ ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਜਦੋਂ ਕਿ ਦੋ ਛੋ-ਟੇ ਜੁਆਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ। ਇਸ ਹਾਦਸੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੋਵਾਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅਮਨਦੀਪ ਸਿੰਘ ਅਤੇ ਕਿਰਨਵੀਰ ਕੌਰ ਆਪਣੇ ਜੁਆਕਾਂ ਸਮੇਤ ਕਾਰ ਵਿੱਚ ਕਿਸੇ ਸਮਾਗਮ ਤੋਂ ਘਰ ਨੂੰ ਵਾਪਸ ਆ ਰਹੇ ਸਨ ਤਾਂ ਜਦੋਂ ਕਾਰ ਮੋਹਨਪੁਰ ਪਿੰਡ ਤੋਂ ਠੱਠੀਆਂ ਮਹੰਤਾ ਦੇ ਵਿਚਕਾਰ ਪਹੁੰਚੀ ਤਾਂ ਕਾਰ ਸੜਕ ਕਿਨਾਰੇ ਖੜੀ ਕੀਤੀ ਪਰਾਲੀ ਨਾਲ ਲੱਦੀ ਟ੍ਰੈਕਟਰ ਟ੍ਰਾਲੀ ਦੇ ਪਿੱਛੇ ਟਕਰਾ ਗਈ। ਇਸ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਜਦੋਂ ਕਿ ਉਨ੍ਹਾਂ ਦੇ ਨਾਲ ਕਾਰ ਵਿਚ ਸਵਾਰ ਦੋਵੇਂ ਜੁਆਕ ਗੰਭੀਰ ਜ਼ਖ਼ਮੀ ਹੋ ਗਏ। ਇਸ ਭਿ-ਆ-ਨ-ਕ ਹਾਦਸੇ ਤੋਂ ਬਾਅਦ ਮ੍ਰਿਤਕ ਪਤੀ-ਪਤਨੀ ਦੀਆਂ ਦੇਹਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।
ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਚੌਲਾ ਸਾਹਿਬ ਦੇ ਮੁਖੀ ਇੰਸਪੈਕਟਰ ਵਿਨੋਦ ਸ਼ਰਮਾਂ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚ ਗਏ ਅਤੇ ਜ਼ਖਮੀ ਜੁਆਕਾਂ ਨੂੰ ਤੁਰੰਤ ਹਸਪਤਾਲ ਤਰਨਤਾਰਨ ਵਿਚ ਇਲਾਜ ਲਈ ਦਾਖਲ ਕਰਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੌਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਵਿਨੋਦ ਸ਼ਰਮਾਂ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।