ਪੰਜਾਬ ਵਿਚ ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿੱਚ ਦੇਰ ਰਾਤ ਨੂੰ ਕਿਸੇ ਪੁਰਾਣੀ ਰੰ-ਜਿ-ਸ਼ ਦੇ ਕਾਰਨ ਦੋ ਗੁੱ-ਟਾਂ ਵਿੱਚ ਝ-ੜ-ਪ ਹੋ ਗਈ। ਜਿਸ ਵਿੱਚ ਇੱਕ ਗੁੱਟ ਵੱਲੋਂ ਫਾਇਰ ਹੋਣ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਾਇਆ ਗਿਆ। ਜਿੱਥੋਂ ਉਸ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ।
ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿੱਧਵਾਂ ਦੋਨਾ ਵਿੱਚ ਕੁਝ ਦਿਨ ਪਹਿਲਾਂ ਜੁਆਕਾਂ ਨੂੰ ਲੈ ਕੇ ਕੁਝ ਝ-ਗ-ੜਾ ਹੋਇਆ ਸੀ। ਜਿਸ ਕਾਰਨ ਦੇਰ ਰਾਤ ਦੋਵੇਂ ਧਿਰਾਂ ਆਪਸ ਵਿੱਚ ਭਿੜ ਗਈਆਂ। ਜਿਸ ਵਿੱਚ ਇੱਕ ਧੜੇ ਦੇ ਵਿਅਕਤੀ ਵੱਲੋਂ ਫਾਇਰ ਵੀ ਕੀਤੇ ਗਏ। ਇਸ ਦੌਰਾਨ ਇੱਕ ਨੌਜਵਾਨ ਦੀ ਛਾਤੀ ਦੇ ਹੇਠਾਂ ਗੋ-ਲੀ ਲੱਗ ਗਈ। ਜ਼ਖਮੀ ਹੋਏ ਵਿਜੇ ਕੁਮਾਰ ਪੁੱਤਰ ਤਰਸੇਮ ਵਾਸੀ ਸਿੱਧਵਾਂ ਦੋਨਾ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਿਥੋਂ ਜ਼ਖਮੀ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਉਸ ਨੂੰ ਉਥੋਂ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਵਿਜੇ ਕੁਮਾਰ ਦੀ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌ-ਤ ਹੋ ਗਈ। ਵਿਜੇ ਕੁਮਾਰ ਛਾਤੀ ਦੇ ਹੇਠਾਂ ਗੋ-ਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ।