ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿਚ ਇਕ ਬਹੁਤ ਹੀ ਦੁਖ-ਦਾਈ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਨੂੰ ਬਟਾਲਾ ਤੋਂ ਡੇਰਾ ਬਾਬਾ ਨਾਨਕ ਰੋਡ ਉਤੇ ਪਿੰਡ ਸਰਾਂਵਾਲੀ ਵਿਖੇ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਭਿ-ਆ-ਨ-ਕ ਟੱਕਰ ਵਿਚ ਦੋ ਨੌਜਵਾਨਾਂ ਦੀ ਮੌ-ਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਐਸ. ਐਚ. ਓ. ਇੰਸਪੈਕਟਰ ਹਰਮੀਕ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕਿਲਾ ਲਾਲ ਸਿੰਘ ਜੋ ਕਿ ਅੱਡਾ ਦਾਲਮ ਨੰਗਲ ਵਿਖੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ, ਉਹ ਬੀਤੀ ਰਾਤ ਦੁਕਾਨ ਬੰਦ ਕਰਕੇ ਆਪਣੇ ਘਰ ਆ ਰਿਹਾ ਸੀ। ਜਦੋਂ ਉਹ ਪਿੰਡ ਸਰਾਂਵਾਲੀ ਨੇੜੇ ਪਹੁੰਚਿਆ ਤਾਂ ਹਨੇਰਾ ਹੋਣ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਰਾਮ ਸ਼ਰਮਾ ਪੁੱਤਰ ਜਨਕ ਰਾਜ ਵਾਸੀ ਕੋਟਲੀ ਸੂਰਤ ਮੱਲੀ ਨਾਲ ਉਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਚਰਨਜੀਤ ਸਿੰਘ ਅਤੇ ਰਾਮ ਸ਼ਰਮਾ ਦੋਵਾਂ ਦੀ ਮੌ-ਤ ਹੋ ਗਈ। ਇਸ ਦੌਰਾਨ ਮੋਟਰਸਾਈਕਲ ਦੇ ਮਗਰ ਬੈਠੇ ਦੋ ਨੌਜਵਾਨ ਕਾਰਤਿਕ ਪੁੱਤ ਸੰਨੀ ਅਤੇ ਜਹਾਨੂਰ ਪੁੱਤ ਛਿੰਦਾ ਦੋਵੇਂ ਕੋਟਲੀ ਸੂਰਤ ਮੱਲੀ ਦੇ ਰਹਿਣ ਵਾਲੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਐਸ਼. ਐੱਚ. ਓ. ਨੇ ਦੱਸਿਆ ਕਿ ਦੋਵੇਂ ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ. ਐਸ. ਆਈ. ਦਿਲਬਾਗ ਸਿੰਘ ਨੇ ਦੋਵਾਂ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਕਿਲਾ ਲਾਲ ਸਿੰਘ ਵਿਖੇ ਕਾਰਵਾਈ ਕਰਦਿਆਂ ਦੋਵੇਂ ਦੇਹਾਂ ਨੂੰ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ।