ਪੰਜਾਬ ਸੂਬੇ ਦੇ ਨਵਾਂਸ਼ਹਿਰ ਤੋਂ ਰੋਪੜ ਨੈਸ਼ਨਲ ਹਾਈਵੇ ਉਤੇ ਪੈਂਦੇ ਪਿੰਡ ਰੈਲਮਾਜਰਾ ਦਾ ਇੱਕ ਵਿਦਿਆਰਥੀ ਪਿਛਲੇ ਅੱਠ ਦਿਨਾਂ ਤੋਂ ਗੁਆਚਿਆ ਹੋਇਆ ਸੀ, ਜਿਸ ਦੀ ਦੇਹ ਸਰਹਿੰਦ ਨਹਿਰ ਵਿਚੋਂ ਸ਼ੱ-ਕੀ ਹਾਲ ਵਿਚ ਬਰਾ-ਮਦ ਹੋਈ ਹੈ। ਮ੍ਰਿਤਕ ਨੌਜਵਾਨ ਵਿਦਿਆਰਥੀ ਰਾਇਤ ਬਾਹੜਾ ਕਾਲਜ ਖਰੜ ਕੈਂਪਸ ਵਿੱਚ ਬੀ-ਫਾਰਮੇਸੀ ਕਰ ਰਿਹਾ ਸੀ। ਨੌਜਵਾਨ ਦੇ ਪਰਿਵਾਰ ਵੱਲੋਂ ਕਾਠਗੜ੍ਹ ਥਾਣੇ ਵਿੱਚ ਉਸ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੁਲਿਸ ਚੌਕੀ ਸੰਦੌੜ ਨੂੰ ਸੌਂਪ ਦਿੱਤੀ ਗਈ ਸੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨ ਦੇ ਕਰੀਬੀ ਰਜਿੰਦਰ ਕੁਮਾਰ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਬੁਲਾਰੇ ਸੁਰਿੰਦਰ ਛਿੰਦਾ ਨੇ ਦੱਸਿਆ ਕਿ ਸੰਦੀਪ ਕੁਮਾਰ ਰੈਲਮਾਜਰਾ ਦੇ ਰਹਿਣ ਵਾਲੇ ਉਮੇਸ਼ ਕੁਮਾਰ ਦਾ ਲੜਕਾ ਸੀ। ਉਹ ਘਰ ਤੋਂ ਚੰਡੀਗੜ੍ਹ ਗਿਆ ਸੀ ਅਤੇ ਰੋਪੜ ਦੇ ਬੱਸ ਸਟੈਂਡ ਉਤੇ ਆਪਣਾ ਮੋਟਰਸਾਈਕਲ ਖੜ੍ਹਾ ਕਰ ਦਿੱਤਾ ਸੀ। ਜਦੋਂ ਉਹ 5 ਨਵੰਬਰ ਦੀ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਨੂੰ ਚਿੰਤਾ ਹੋਣ ਲੱਗੀ ਤਾਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਸੋਚਿਆ ਕਿ ਸ਼ਾਇਦ ਉਹ ਆਪਣੇ ਦੋਸਤਾਂ ਕੋਲ ਕਿਤੇ ਰੁਕਿਆ ਹੋਵੇਗਾ।
ਰਿਸ਼ਤੇਦਾਰਾਂ ਦੇ ਘਰਾਂ ਤੋਂ ਵੀ ਪਤਾ ਨਹੀਂ ਲੱਗਿਆ
ਜਦੋਂ ਉਹ ਸਵੇਰ ਤੱਕ ਵੀ ਵਾਪਸ ਨਾ ਆਇਆ ਤਾਂ ਉਨ੍ਹਾਂ ਨੇ ਰਿਸ਼ਤੇਦਾਰਾਂ ਦੇ ਘਰ ਉਸ ਦੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਗੁੰਮ-ਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਐਸ. ਆਈ. ਜਰਨੈਲ ਸਿੰਘ ਨੂੰ ਜਾਂਚ ਕਰਨ ਲਈ ਸੌਂਪ ਦਿੱਤੀ। ਜਰਨੈਲ ਸਿੰਘ ਨੇ ਦੱਸਿਆ ਕਿ ਉਸ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸੇ ਦੌਰਾਨ ਸੰਦੀਪ ਦੀ ਦੇਹ ਪਿੰਡ ਸਿੰਧਵਾ ਥਾਣਾ ਸਰਹਿੰਦ ਤੋਂ ਸਰਹਿੰਦ ਨਹਿਰ ਵਿਚੋਂ ਸ਼ੱ-ਕੀ ਹਾਲ ਵਿ’ਚ ਬਰਾ-ਮਦ ਹੋਈ ਹੈ।
ਨੌਜਵਾਨ ਦੀ ਦੇਹ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਨੌਜਵਾਨ ਦੀ ਮੌ-ਤ ਭੇਤ ਬਣੀ ਹੋਈ ਹੈ। ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਹੈ।