ਪੰਜਾਬ ਗੁਰਦਾਸਪੁਰ ਜਿਲ੍ਹੇ ਦੇ ਪਿੰਡ ਮਾੜੀ ਪੰਨਵਾਂ ਵਿਚ ਜ਼ਮੀਨ ਤੋਂ ਰੇਤ ਭਰਦੇ ਸਮੇਂ ਅਚਾ-ਨਕ ਰੇਤ ਦੀ ਢਿੱਗ ਟ੍ਰੈਕਟਰ ਡਰਾਈਵਰ ਉਤੇ ਡਿੱਗ ਪਈ। ਜਿਸ ਕਾਰਨ ਡਰਾਈਵਰ ਦੀ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਉਮਰ 35 ਸਾਲ ਵਾਸੀ ਪਿੰਡ ਮੇਟਲਾ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਹਰਗਬਿੰਦਪੁਰ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸਰਪੰਚ ਇਹ ਮਾਈਨਿੰਗ ਕਰਵਾ ਰਿਹਾ ਸੀ। ਪਿੰਡ ਦੇ ਸਾਬਕਾ ਸਰਪੰਚ ਖ਼ਿਲਾਫ਼ ਧਾਰਾ 304 ਤਹਿਤ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਐਸ. ਐਚ. ਓ. ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਮਾੜੀ ਪੰਨਵਾਂ ਵਿੱਚ ਕੁਲਦੀਪ ਸਿੰਘ ਜਿਸ ਨੇ ਆਪਣੀ ਜ਼ਮੀਨ ਵਿੱਚੋਂ ਮਾਈਨਿੰਗ ਕਰਨ ਦੀ ਇਜ਼ਾਜ਼ਤ ਲਈ ਸੀ, ਮਜ਼ਦੂਰ ਉਸ ਦੀ ਜ਼ਮੀਨ ਵਿੱਚੋਂ ਰੇਤ ਕੱਢ ਕੇ ਟਰਾਲੀ ਵਿੱਚ ਭਰ ਰਹੇ ਸਨ। ਇਸ ਦੌਰਾਨ ਅਚਾ-ਨਕ ਰੇਤੇ ਦੀ ਢਿੱਗ ਖਿਸਕ ਗਈ ਜੋ ਟ੍ਰੈਕਟਰ ਡਰਾਈਵਰ ਉਤੇ ਡਿੱਗ ਪਈ ਅਤੇ ਉਹ ਹੇਠਾਂ ਦੱ-ਬ ਗਿਆ। ਲੋਕਾਂ ਨੇ ਕਾਫੀ ਮੁਸ਼ੱਕਤ ਨਾਲ ਉਸ ਨੂੰ ਰੇਤ ਹੇਠੋਂ ਬਾਹਰ ਕੱਢਿਆ ਅਤੇ ਇਲਾਜ ਲਈ ਨਿੱਜੀ ਹਸਪਤਾਲ ਲੈ ਕੇ ਗਏ।
ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਗੁਰਜੀਤ ਸਿੰਘ ਦੇ ਘਰ ਮੌ-ਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਮੇਤਲਾ ਵਿੱਚ ਸੋਗ ਦੀ ਲਹਿਰ ਛਾ ਗਈ। ਐਸ. ਐਚ. ਓ. ਬਲਜੀਤ ਕੌਰ ਨੇ ਦੱਸਿਆ ਕਿ ਡੀ. ਐਸ. ਪੀ. ਰਾਜੇਸ਼ ਕੱਕੜ ਨੇ ਘ-ਟ-ਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ।
ਸਾਬਕਾ ਸਰਪੰਚ ਕਰਵਾ ਰਿਹਾ ਸੀ ਮਾਈਨਿੰਗ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਲਈ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਪਰ ਮਾਈਨਿੰਗ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਉਤੇ 304 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਮਾਈਨਿੰਗ ਪਿੰਡ ਦਾ ਸਾਬਕਾ ਸਰਪੰਚ ਕਰਵਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।