ਜਿਲ੍ਹਾ ਕਪੂਰਥਲਾ (ਪੰਜਾਬ) ਦੇ ਪਿੰਡ ਪੀਰੇਵਾਲ ਦੇ ਰਹਿਣ ਵਾਲੇ ਵੀਰਪਾਲ ਨਾਮ ਦੇ ਵਿਅਕਤੀ ਦੀ ਸਾਊਦੀ ਅਰਬ ਵਿਚ ਮੌ-ਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਉਸ ਦੀ ਮੌ-ਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮ੍ਰਿਤਕ ਦੀ ਦੇਹ ਵਾਪਸ ਪੰਜਾਬ ਲਿਆਉਣ ਲਈ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਇਸ ਮਾਮਲੇ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਦੱਸਣ ਅਨੁਸਾਰ ਵੀਰਪਾਲ ਪਿਛਲੇ 10 ਸਾਲਾਂ ਤੋਂ ਸਾਊਦੀ ਅਰਬ ਵਿੱਚ ਕੰਮ ਕਰਦਾ ਸੀ, ਜਿਸ ਦੀ ਮਦਦ ਨਾਲ ਹੀ ਪਰਿਵਾਰ ਦਾ ਗੁਜਾਰਾ ਚਲਦਾ ਸੀ। ਉਨ੍ਹਾਂ ਨੇ ਦੱਸਿਆ ਕਿ 6 ਦਸੰਬਰ ਨੂੰ ਸਾਊਦੀ ਅਰਬ ਤੋਂ ਫੋਨ ਆਇਆ ਕਿ ਵੀਰਪਾਲ ਦੀ ਬ੍ਰੇਨ ਹੈਮਰੇਜ ਨਾਲ ਮੌ-ਤ ਹੋ ਗਈ ਹੈ। ਮੌ-ਤ ਦੀ ਸੂਚਨਾ ਸੁਣਦੇ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ। ਪੀ-ੜ-ਤ ਪਰਿਵਾਰ ਮੁਤਾਬਕ ਵੀਰਪਾਲ ਦੇ ਦੋ ਜੁਆਕ ਹਨ, ਜਿਨ੍ਹਾਂ ਵਿਚ ਇਕ ਧੀ ਅਤੇ ਇਕ ਪੁੱਤਰ ਹੈ। ਦੋਵਾਂ ਦੀ ਉਮਰ 13 ਅਤੇ 15 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਵੀਰਪਾਲ ਅਕਸਰ ਛੁੱਟੀ ਉਤੇ ਘਰ ਆਉਂਦਾ ਰਹਿੰਦਾ ਸੀ ਅਤੇ ਕਰੀਬ ਇਕ ਮਹੀਨਾ ਪਹਿਲਾਂ ਉਹ ਵਾਪਸ ਸਾਊਦੀ ਅਰਬ ਚਲਿਆ ਗਿਆ ਸੀ। ਉਹ ਰੋਜ਼ਾਨਾ ਫੋਨ ਉਤੇ ਆਪਣੇ ਪਰਿਵਾਰ ਨਾਲ ਗੱਲਬਾਤ ਕਰਦਾ ਸੀ। ਪਰਿਵਾਰ ਨੇ ਦੱਸਿਆ ਕਿ ਵੀਰਪਾਲ ਕਿਸੇ ਵੀ ਬਿਮਾਰੀ ਤੋਂ ਪੀੜਤ ਨਹੀਂ ਸੀ ਅਤੇ ਪੂਰੀ ਤਰ੍ਹਾਂ ਨਾਲ ਤੰਦਰੁਸਤ ਸੀ। ਅਚਾ-ਨਕ ਮੌ-ਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ਵਿਚ ਹੈ। ਪਰਿਵਾਰ ਨੇ ਵੀਰਪਾਲ ਦੀ ਦੇਹ ਭਾਰਤ (ਪੰਜਾਬ) ਲਿਆਉਣ ਲਈ ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਦਦ ਦੀ ਅਪੀਲ ਕੀਤੀ ਹੈ, ਇਸ ਲਈ ਉਨ੍ਹਾਂ ਦੇ ਦਫ਼ਤਰ ਵਿੱਚ ਮੰਗ ਪੱਤਰ ਵੀ ਦਿੱਤਾ ਗਿਆ ਹੈ।