ਪੜ੍ਹਨ ਲਈ ਲੰਡਨ ਗਿਆ ਨੌਜਵਾਨ, ਹੋਇਆ ਸੀ ਲਾਪਤਾ, ਹੁਣ ਚੌਥੇ ਦਿਨ ਮਿਲੀ ਦੇਹ, ਪਰਿਵਾਰਕ ਮੈਂਬਰ ਸਦਮੇ ਵਿਚ

Punjab

ਪੰਜਾਬ ਦੇ ਜਲੰਧਰ ਤੋਂ ਇੰਗਲੈਂਡ ਗਏ ਨੌਜਵਾਨ ਦੀ ਲੰਡਨ ਵਿਚ ਲਾਪਤਾ ਹੋਣ ਤੋਂ ਬਾਅਦ ਮੌ-ਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ ਉਮਰ 23 ਸਾਲ 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਡੂੰਘੇ ਸਦਮੇ ਵਿਚ ਹੈ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਲਈ ਗਿਆ ਸੀ। ਉਸ ਨੂੰ ਆਖਰੀ ਵਾਰ ਈਸਟ ਲੰਡਨ ਦੇ ਕੈਨਰੀ ਵ੍ਹਰਫ ਵਿਖੇ ਦੇਖਿਆ ਗਿਆ ਸੀ।

ਇਸ ਮਾਮਲੇ ਸਬੰਧੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀ. ਐਸ. ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਸੀ ਅਤੇ ਵਿਦੇਸ਼ ਮੰਤਰਾਲੇ ਤੋਂ ਮਦਦ ਮੰਗੀ ਸੀ। ਉਸ ਨੌਜਵਾਨ ਦੀ ਨਹਿਰ ਵਿਚ ਡੁੱ-ਬ-ਣ ਕਾਰਨ ਮੌ-ਤ ਹੋ ਗਈ।

ਜਨਮ ਦਿਨ ਵਾਲੇ ਦਿਨ ਤੋਂ ਲਾਪਤਾ ਸੀ ਗੁਰਸ਼ਮਨ ਸਿੰਘ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਮਾਡਲ ਟਾਊਨ ਕਮੇਟੀ ਦੇ ਅਧਿਕਾਰੀ ਰਾਜੀਵ ਦੁੱਗਲ ਨੇ ਦੱਸਿਆ ਕਿ ਗੁਰਸ਼ਮਨ ਸਿੰਘ ਦਾ ਜਨਮ ਦਿਨ 15 ਦਸੰਬਰ ਨੂੰ ਸੀ। ਜਨਮ ਦਿਨ ਮਨਾ ਕੇ ਸਾਰੇ ਦੋਸਤ 15 ਦਸੰਬਰ ਦੀ ਰਾਤ ਨੂੰ ਆਪੋ-ਆਪਣੇ ਘਰਾਂ ਨੂੰ ਚਲੇ ਗਏ। ਜਿਸ ਤੋਂ ਬਾਅਦ ਗੁਰਸ਼ਮਨ ਲਾਪਤਾ ਸੀ। ਗੁਰਸ਼ਮਨ ਸਿੰਘ ਦੀ ਮੌ-ਤ ਦੀ ਸੂਚਨਾ ਸੋਮਵਾਰ ਰਾਤ ਨੂੰ ਮਿਲੀ। ਦੁੱਗਲ ਨੇ ਦੱਸਿਆ ਕਿ ਕਰੀਬ 15 ਦਿਨਾਂ ਬਾਅਦ ਗੁਰਸ਼ਮਨ ਸਿੰਘ ਨੇ ਯੂ. ਕੇ. ਤੋਂ ਐਮ. ਬੀ. ਏ. ਦੀ ਡਿਗਰੀ ਲੈਣੀ ਸੀ। ਤੁਰੰਤ ਵੀਜ਼ਾ ਲਗਵਾ ਕੇ ਪਰਿਵਾਰ ਵਿਦੇਸ਼ ਚਲਾ ਗਿਆ ਹੈ।

ਨੌਜਵਾਨ ਦੀ ਮੌ-ਤ ਦੀ ਸੂਚਨਾ ਰਾਤ 12.30 ਵਜੇ ਮਿਲੀ

ਪਰਿਵਾਰਕ ਮੈਂਬਰ ਜਸਵਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਰਾਤ ਕਰੀਬ 12.30 ਵਜੇ ਯੂ. ਕੇ. ਤੋਂ ਪਤਾ ਲੱਗਾ ਕਿ ਗੁਰਸ਼ਮਨ ਸਿੰਘ ਦੀ ਮੌ-ਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਤੁਰੰਤ ਲੰਡਨ ਲਈ ਰਵਾਨਾ ਹੋ ਗਿਆ। ਪਰਿਵਾਰ ਨੇ ਕਿਹਾ ਕਿ ਗੁਰਸ਼ਮਨ ਸਿੰਘ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ। ਜਿਸ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਮੁਤਾਬਕ ਜੀ. ਐੱਸ. ਭਾਟੀਆ ਪਿਛਲੇ ਸਾਲ ਦਸੰਬਰ ਵਿਚ ਲੰਡਨ ਗਿਆ ਸੀ। ਉਸ ਨੇ ਲੰਡਨ ਵਿੱਚ ਲੌਫਬਰੋ ਯੂਨੀਵਰਸਿਟੀ ਵਿੱਚ ਦਾਖਲਾ ਲਿਆ ਸੀ। ਉਹ ਲੌਫਬਰੋ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼-ਬ-ਰ ਸੁਣਦਿਆਂ ਹੀ ਪੂਰੇ ਪਰਿਵਾਰ ਸਦਮੇ ਵਿਚ ਸੀ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਸੋਮਵਾਰ ਨੂੰ ਉਨ੍ਹਾਂ ਨੂੰ ਗੁਰਸ਼ਮਨ ਸਿੰਘ ਦੀ ਮੌ-ਤ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਪਰਿਵਾਰ ਲੰਡਨ ਲਈ ਰਵਾਨਾ ਹੋ ਗਿਆ ਹੈ।

Leave a Reply

Your email address will not be published. Required fields are marked *