ਪੰਜਾਬ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਗੁਰੂ ਕਾ ਬਾਗ, ਤੋਂ 11 ਦਸੰਬਰ ਨੂੰ ਲਾਪਤਾ ਹੋਏ ਇਕ ਵਿਅਕਤੀ ਦੀ ਦੇਹ ਪਿੰਡ ਦੇ ਬਾਹਰਵਾਰ ਬਣੇ ਇਕ ਛੱਪੜ ਵਿੱਚੋਂ ਮਿਲੀ ਹੈ। ਇਸ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਖ਼ਤਿਆਰ ਮਸੀਹ ਪੁੱਤਰ ਖੁਸ਼ਦੀਤ ਮਸੀਹ ਵਾਸੀ ਪਿੰਡ ਮਹਿਦੀਪੁਰਾ ਨੇ ਦੱਸਿਆ ਹੈ ਕਿ ਉਸ ਦਾ ਭਰਾ ਜਗਤਾਰ ਮਸੀਹ ਉਮਰ ਕਰੀਬ 50 ਸਾਲ ਬੀਤੀ 11 ਦਸੰਬਰ ਨੂੰ ਆਪਣੇ ਘਰ ਤੋਂ ਗਿਆ ਸੀ, ਪਰ ਫਿਰ ਘਰ ਵਾਪਸ ਨਹੀਂ ਆਇਆ।
ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਕਾਫੀ ਭਾਲ ਕਰਨ ਤੋਂ ਬਾਅਦ ਵੀ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਵਲੋਂ 24 ਦਸੰਬਰ ਨੂੰ ਥਾਣਾ ਮਜੀਠਾ ਵਿਖੇ ਉਸ ਦੀ ਗੁੰਮ-ਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਪਰ ਕੱਲ੍ਹ ਸ਼ਾਮ ਜਦੋਂ ਉਨ੍ਹਾਂ ਨੇ ਉਸ ਦੀ ਦੇਹ ਪਿੰਡ ਦੇ ਬਾਹਰੋ ਬਾਹਰ ਬਣੇ ਛੱਪੜ ਵਿਚ ਤੈਰਦੀ ਦੇਖੀ ਤਾਂ ਥਾਣਾ ਮਜੀਠਾ ਦੀ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ।
ਸੂਚਨਾ ਮਿਲਣ ਤੋਂ ਬਾਅਦ ਸਵੇਰੇ ਮੌਕੇ ਉਤੇ ਪਹੁੰਚੇ ਡੀ. ਐਸ. ਪੀ. ਕੰਵਲਪ੍ਰੀਤ ਸਿੰਘ ਅਤੇ ਐਸ. ਐਚ. ਓ. ਅਮੋਲਕ ਸਿੰਘ ਦੀ ਹਾਜ਼ਰੀ ਵਿੱਚ ਦੇਹ ਨੂੰ ਛੱਪੜ ਵਿਚੋਂ ਬਾਹਰ ਕੱਢ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਦੇ ਹੀ ਕੁਝ ਵਿਅਕਤੀਆਂ ਉਤੇ ਕ-ਤ-ਲ ਦਾ ਸ਼ੱ-ਕ ਪ੍ਰਗਟ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਵਿਚ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।