ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਨੇੜਲੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਦਾ ਵੀਰਵਾਰ ਸਵੇਰੇ ਚੀਨਾ ਦੋਸੜਕਾ ਦੇ ਡੰਪ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਗੋ-ਲੀ-ਆਂ ਮਾ-ਰ ਕੇ ਕ-ਤ-ਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਡਰ ਦਾ ਮਾਹੌਲ ਹੈ। ਸੂਚਨਾ ਮਿਲੀ ਤੋਂ ਬਾਅਦ ਪਹੁੰਚੀ ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਵੀ ਮੌਕੇ ਉਤੇ ਪਹੁੰਚ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਪੰਚ ਸੰਦੀਪ ਦੀ ਟਾਈਲਾਂ ਦੀ ਫੈਕਟਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਰਪੰਚ ਨੇ ਅਕਸਰ ਹੀ ਨ-ਸ਼ੇ ਅਤੇ ਨ-ਸ਼ੇ-ੜੀ-ਆਂ ਖਿਲਾਫ ਆਵਾਜ਼ ਉਠਾਈ ਹੈ। ਜਿਸ ਕਾਰਨ ਉਸ ਨੂੰ ਕਈ ਵਾਰ ਧ-ਮ-ਕੀ-ਆਂ ਵੀ ਮਿਲੀਆਂ। ਇਸ ਘ-ਟ-ਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੁਲਿਸ ਨੂੰ ਵਾਰ-ਵਾਰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਅੱਜ ਸਰਪੰਚ ਸੰਦੀਪ ਦਾ ਕ-ਤ-ਲ ਕਰ ਦਿੱਤਾ ਗਿਆ।
ਵੱਖੋ ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਹਿਰ ਦੇ ਫਗਵਾੜਾ ਚੌਂਕ ਵਿਖੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੌਰਾਨ ਜਥੇਬੰਦੀਆਂ ਵੱਲੋਂ ਸ਼ਹਿਰ ਨੂੰ ਬੰਦ ਕਰਵਾਉਣ ਦੇ ਯਤਨ ਵੀ ਕੀਤੇ ਗਏ। ਜਿਸ ਉਤੇ ਪੁਲਿਸ ਨੇ ਉਨ੍ਹਾਂ ਨੂੰ ਸਮਝਾ ਕੇ ਸ਼ਹਿਰ ਬੰਦ ਨਾ ਕਰਨ ਲਈ ਮਨਾ ਲਿਆ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਤਲਵਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਸੰਦੀਪ ਦੇ ਕ-ਤ-ਲ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਇਆਂ ਪੁਲਿਸ ਟੀਮ ਨੂੰ ਮੌਕੇ ਉਤੇ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਆ ਕੇ ਸਰਪੰਚ ਸੰਦੀਪ ਉਤੇ ਗੋ-ਲੀ-ਆਂ ਚਲਾ ਦਿੱਤੀਆਂ। ਸਰਪੰਚ ਨੂੰ ਕਿੰਨੀਆਂ ਗੋ-ਲੀ-ਆਂ ਲੱਗੀਆਂ, ਇਹ ਪੋਸਟ ਮਾਰਟਮ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਇਸ ਦੌਰਾਨ ਸਰਪੰਚ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਪੁਲਿਸ ਮੁਤਾਬਕ ਤਿੰਨ ਦੋਸ਼ੀਆਂ ਦੇ ਨਾਮ ਸਾਹਮਣੇ ਆਏ ਹਨ। ਦੋਸ਼ੀ ਨੇੜਲੇ ਪਿੰਡ ਦੇ ਦੱਸੇ ਜਾ ਰਹੇ ਹਨ। ਪੁਲਿਸ ਦੋਸ਼ੀਆਂ ਨੂੰ ਫੜਨ ਲਈ ਛਾਪੇ ਮਾਰੀ ਕਰ ਰਹੀ ਹੈ। ਡੀ. ਐਸ. ਪੀ. ਤਲਵਿੰਦਰ ਸਿੰਘ ਨੇ ਦੱਸਿਆ ਕਿ ਜੋ ਪੁਲਿਸ ਉਤੇ ਦੋਸ਼ ਲਾਇਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਪਹਿਲਾਂ ਹੀ ਸੀ, ਇਹ ਬਿਲਕੁਲ ਗਲਤ ਹੈ। ਸਰਪੰਚ ਸੰਦੀਪ ਵੱਲੋਂ ਪੁਲਿਸ ਨੂੰ ਨਾ ਤਾਂ ਕੋਈ ਸ਼ਿਕਾਇਤ ਦਿੱਤੀ ਗਈ ਅਤੇ ਨਾ ਹੀ ਕੋਈ ਸੂਚਨਾ ਦਿੱਤੀ ਗਈ। ਇਸ ਘ-ਟ-ਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।