ਕਪੂਰਥਲਾ (ਪੰਜਾਬ) ਦੇ ਸੁਲਤਾਨਪੁਰ ਲੋਧੀ ਡਵੀਜ਼ਨ ਵਿਚ ਬੁੱਧਵਾਰ ਦੇਰ ਸ਼ਾਮ ਬੀ. ਡੀ. ਪੀ. ਓ. ਦਫਤਰ ਦੇ ਕੋਲ ਸੜਕ ਉਤੇ ਤੇਜ਼ ਸਪੀਡ ਟਰੱਕ ਡਰਾਈਵਰ ਵੱਲੋਂ ਇਕ ਔਰਤ ਨੂੰ ਕੁ-ਚ-ਲ-ਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਔਰਤ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਹਾਦਸੇ ਨੂੰ ਦੇਖ ਕੇ ਲੋਕ ਮੌਕੇ ਵੱਲ ਦੌੜ ਕੇ ਗਏ। ਟਰੱਕ ਡਰਾਈਵਰ ਉਥੋਂ ਫਰਾਰ ਹੋ ਗਿਆ। ਇਸ ਘ-ਟ-ਨਾ ਦੀ ਸੂਚਨਾ ਮਿਲਣ ਉਤੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਲੜਕੇ ਅਕਾਸ਼ਦੀਪ ਪੁੱਤਰ ਸੁਰਿੰਦਰ ਕੁਮਾਰ ਵਾਸੀ ਡੇਰਾ ਸੈਦਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਜਸਵੰਤ ਕੌਰ ਪਤਨੀ ਸੁਰਿੰਦਰ ਕੁਮਾਰ ਦੇ ਨਾਲ ਸਕੂਟਰੀ (ਪੀ.ਬੀ.-02-ਸੀ.ਐਨ. -1361) ਉਤੇ ਸਵਾਰ ਹੋਕੇ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਬੀ. ਡੀ. ਪੀ. ਓ. ਦਫ਼ਤਰ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਸਪੀਡ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਉਸ ਦੀ ਮਾਤਾ ਜਸਵੰਤ ਕੌਰ ਥੱਲ੍ਹੇ ਡਿੱਗ ਪਈ। ਰਾਹਗੀਰ ਲੋਕਾਂ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਇਸ ਘ-ਟ-ਨਾ ਨੂੰ ਅੰਜਾਮ ਦੇਣ ਵਾਲਾ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਉਨ੍ਹਾਂ ਨੇ ਦੋਸ਼ੀ ਟਰੱਕ ਡਰਾਈਵਰ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਮ੍ਰਿਤਕ ਔਰਤ ਦੇ ਪਤੀ ਦੀ ਵੀ ਕੁਝ ਸਮਾਂ ਪਹਿਲਾਂ ਇਕ ਸੜਕ ਹਾਦਸੇ ਵਿੱਚ ਮੌ-ਤ ਹੋ ਗਈ ਸੀ। ਮਾਂ-ਪੁੱਤ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ।
ਇਸ ਘ-ਟ-ਨਾ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਏ. ਐਸ. ਆਈ. ਬਲਦੇਵ ਸਿੰਘ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਦੋਸ਼ੀ ਡਰਾਈਵਰ ਦੀ ਪਹਿਚਾਣ ਲਈ ਘ-ਟ-ਨਾ ਵਾਲੀ ਥਾਂ ਨੇੜੇ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।