ਜਿਲ੍ਹਾ ਪਟਿਆਲਾ (ਪੰਜਾਬ) ਤੋਂ ਰੁਜ਼ਗਾਰ ਦੀ ਭਾਲ ਵਿੱਚ ਫਿਲਪੀਨਜ਼ ਗਏ ਇੱਕ ਨੌਜਵਾਨ ਦੀ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਸਮਾਣਾ ਦੇ ਰਹਿਣ ਵਾਲੇ ਨੌਜਵਾਨ ਦੀ ਅਚਾ-ਨਕ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ। ਇਸ ਸਬੰਧੀ ਸ਼ਨੀਵਾਰ ਸਵੇਰੇ ਪਰਿਵਾਰ ਨੂੰ ਸੂਚਨਾ ਮਿਲੀ। ਮ੍ਰਿਤਕ ਮਨੀਸ਼ ਸਿੰਗਲਾ ਉਮਰ 32 ਸਾਲ ਪੁੱਤਰ ਸਵ. ਅਸ਼ੋਕ ਸਿੰਗਲਾ ਭੋਲਾ ਦੇ ਚਾਚਾ ਭਾਜਪਾ ਪ੍ਰਧਾਨ ਵਿਨੋਦ ਸਿੰਗਲਾ ਵਾਸੀ ਸਮਾਣਾ ਨੇ ਦੱਸਿਆ ਕਿ ਉਹ ਇਕ ਮਹੀਨਾ ਪਹਿਲਾਂ ਉਹ ਫਿਲਪੀਨਜ਼ ਗਿਆ ਸੀ।
ਉਨ੍ਹਾਂ ਨੇ ਦੱਸਿਆ ਕਿ ਮਨੀਸ਼ ਸਿੰਗਲਾ ਕਰੀਬ 8 ਲੱ-ਖ ਰੁਪਏ ਖਰਚ ਕੇ ਰੁਜ਼ਗਾਰ ਦੀ ਭਾਲ ਵਿਚ ਫਿਲਪੀਨਜ ਗਿਆ ਸੀ ਅਤੇ ਉਥੇ ਉਹ ਇਕ ਰੈਸਟੋਰੈਂਟ ਨੂੰ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਨੂੰ ਆਪਣੇ ਦੋਸਤਾਂ ਨਾਲ ਗੱਲਾਂ ਕਰਦੇ ਹੋਏ ਅਚਾ-ਨਕ ਉਸ ਨੂੰ ਦਿਲ ਦਾ ਦੌ-ਰਾ ਪੈ ਗਿਆ ਅਤੇ ਉਸ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਹੀ ਆਪਣੀ ਮਾਂ ਨਾਲ ਫੋਨ ਉਤੇ ਗੱਲ ਕੀਤੀ ਸੀ।
ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ, ਇਕ ਸਾਲ ਦੀ ਧੀ ਅਤੇ ਮਾਂ ਨੂੰ ਛੱਡ ਗਿਆ ਹੈ। ਜਦੋਂ ਕਿ ਉਸ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਮੌ-ਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਵਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਪੁੱਤਰ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਂਦਾ ਜਾਵੇ ਤਾਂ ਜੋ ਸਮਾਜਿਕ ਰਸਮਾਂ ਅਨੁਸਾਰ ਪਰਿਵਾਰ ਉਸ ਦਾ ਅੰਤਿਮ ਸਸਕਾਰ ਕਰ ਸਕੇ।