ਡੀਜੇ ਉਤੇ ਪੈਸੇ ਇਕੱਠੇ ਕਰਨ ਵਾਲੇ ਨੌਜਵਾਨ ਉਤੇ, ਪਾਰਟੀ ਵਿਚ ਆਏ ਇਕ ਰਿਸ਼ਤੇਦਾਰ ਨੇ ਕੀਤਾ ਫਾ-ਇਰ, ਨੌਜਵਾਨ ਨੇ ਤਿਆਗੇ ਪ੍ਰਾਣ

Punjab

ਜ਼ਿਲ੍ਹਾ ਤਰਨਤਾਰਨ (ਪੰਜਾਬ) ਦੇ ਖੇਮਕਰਨ ਹਲਕੇ ਅੰਦਰ ਪੈਂਦੇ ਪਿੰਡ ਆਂਸਲ ਉਤਾੜ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਡੀਜੇ ਚੱਲਣ ਦੇ ਦੌਰਾਨ ਗੋ-ਲੀ-ਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੌਰਾਨ ਡੀਜੇ ਤੋਂ ਪੈਸੇ ਇਕੱਠੇ ਕਰ ਰਹੇ 16 ਸਾਲ ਉਮਰ ਦੇ ਨੌਜਵਾਨ ਨਾਲ ਇਕ ਰਿਸ਼ਤੇਦਾਰ ਦੀ ਤਕਰਾਰ ਹੋ ਗਈ। ਜਿਸ ਤੋਂ ਬਾਅਦ ਨੌਜਵਾਨ ਦਾ ਗੋ-ਲੀ ਨਾਲ ਕ-ਤ-ਲ ਕਰ ਦਿੱਤਾ ਗਿਆ।

ਇਸ ਘ-ਟ-ਨਾ ਤੋਂ ਬਾਅਦ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਵਲਟੋਹਾ ਦੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਅਲਗੋਂ ਕੋਠੀ ਦੇ ਰੂਪ ਵਜੋਂ ਹੋਈ ਹੈ।

ਮ੍ਰਿਤਕ ਡੀਜੇ ਉਤੇ ਕਰਦਾ ਸੀ ਕੰਮ

ਇਸ ਘ-ਟ-ਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਹੈ। ਮ੍ਰਿਤਕ ਨੌਜਵਾਨ ਡੀਜੇ ਦਾ ਕੰਮ ਕਰਦਾ ਸੀ ਇਸ ਲਈ ਉਹ ਪੈਸੇ ਇਕੱਠੇ ਕਰਨ ਲਈ ਅਕਸਰ ਡੀਜੇ ਨਾਲ ਜਾਂਦਾ ਸੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੀ ਮਾਤਾ ਨਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਪੈਸੇ ਇਕੱਠੇ ਕਰਨ ਲਈ ਅਕਸਰ ਡੀਜੇ ਨਾਲ ਜਾਂਦਾ ਸੀ ਪਰ ਬੀਤੀ ਰਾਤ ਠਾਕਾ ਵਿਚ ਪ੍ਰੋਗਰਾਮ ਉਤੇ ਆਏ ਰਿਸ਼ਤੇਦਾਰ ਨੇ ਗੋ-ਲੀ ਮਾ-ਰ ਕੇ ਉਸ ਦਾ ਕ-ਤ-ਲ ਕਰ ਦਿੱਤਾ।

ਮ੍ਰਿਤਕ ਦੀ ਮਾਂ ਨੇ ਤਰਨਤਾਰਨ ਦੇ ਐਸ. ਐਸ. ਪੀ. ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਾ-ਤ-ਲ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਥਾਣਾ ਵਲਟੋਹਾ ਦੀ ਐਸ. ਐਚ. ਓ. ਮੈਡਮ ਸੁਨੀਤਾ ਬਾਵਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਛੇਤੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *