ਪੁਰਾਣੀ ਰੰ-ਜਿ-ਸ਼ ਦੇ ਚੱਲਦੇ, ਨੌਜਵਾਨ ਉਤੇ ਕੀਤਾ ਵਾਰ, ਜਖਮੀਂ ਨੂੰ ਹਸਪਤਾਲ ਲਿਜਾਣ ਤੇ ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ

Punjab

ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਬਟਾਲਾ ਵਿੱਚ ਪੁਰਾਣੀ ਰੰ-ਜਿ-ਸ਼ ਦੇ ਚੱਲਦੇ ਕੁਝ ਵਿਅਕਤੀਆਂ ਨੇ ਤਿੱਖੀਆਂ ਚੀਜ਼ਾਂ ਨਾਲ ਹ-ਮ-ਲਾ ਕਰਕੇ ਇੱਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ। ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਰੋਸ਼ਨਦੀਪ ਸਿੰਘ ਉਮਰ 20 ਸਾਲ ਪੁੱਤਰ ਜੋਗਿੰਦਰ ਸਿੰਘ ਵਾਸੀ ਅਕਰਪੁਰਾ ਦੇ ਰੂਪ ਵਜੋਂ ਹੋਈ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜਸ਼ਨ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਰੋਸ਼ਨਦੀਪ ਸਿੰਘ ਦੀ ਪਿੰਡ ਆਕਰਪੁਰਾ ਕਲਾਂ ਦੇ ਕੁਝ ਵਿਅਕਤੀਆਂ ਨਾਲ ਲ-ੜਾ-ਈ ਹੋਈ ਸੀ। ਇਸੇ ਰੰ-ਜਿ-ਸ਼ ਕਾਰਨ ਸ਼ਨੀਵਾਰ ਦੇਰ ਸ਼ਾਮ ਨੂੰ ਕੁਝ ਵਿਅਕਤੀਆਂ ਨੇ ਰੋਸ਼ਨਦੀਪ ਸਿੰਘ ਨੂੰ ਰਸਤੇ ਵਿਚ ਘੇਰ ਲਿਆ ਅਤੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਫਿਰ ਉਹ ਉਸ ਨੂੰ ਜ਼ਖਮੀ ਹਾਲ ਵਿਚ ਛੱਡ ਕੇ ਫਰਾਰ ਹੋ ਗਏ।

ਪਰਿਵਾਰਕ ਮੈਂਬਰਾਂ ਨੂੰ ਜਦੋਂ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਜ਼ਖਮੀ ਰੋਸ਼ਨਦੀਪ ਸਿੰਘ ਨੂੰ ਬਟਾਲਾ ਦੇ ਸਿਵਲ ਹਸਪਤਾਲ ਲੈ ਗਏ। ਉਸ ਦਾ ਹਾਲ ਗੰਭੀਰ ਦੇਖਦੇ ਹੋਏ ਉੱਥੋਂ ਦੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਫਿਰ ਅੰਮ੍ਰਿਤਸਰ ਵਿਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਪੁਲਿਸ ਜਾਂਚ ਵਿੱਚ ਲੱਗੀ

ਇਸ ਮਾਮਲੇ ਦੀ ਜਾਂਚ ਕਰ ਰਹੀ ਬਟਾਲਾ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਰੋਸ਼ਨਦੀਪ ਸਿੰਘ ਦੀ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *