ਜਿਲ੍ਹਾ ਫ਼ਿਰੋਜ਼ਪੁਰ (ਪੰਜਾਬ) ਵਿੱਚ ਅੱਜ ਸਵੇਰੇ ਇੱਕ ਦੁਖ-ਦਾਈ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਦੇ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੋਟੇ ਜੁਆਕ ਖੇਡ ਰਹੇ ਸਨ। ਉਨ੍ਹਾਂ ਵਿਚੋਂ ਜਦੋਂ ਇੱਕ ਜੁਆਕ ਗੇਂਦ ਚੁੱਕਣ ਦੇ ਲਈ ਛੱਪੜ ਦੇ ਕਿਨਾਰੇ ਉਤੇ ਗਿਆ ਤਾਂ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਛੱਪੜ ਵਿਚ ਡਿੱਗ ਪਿਆ ਮੌਕੇ ਉਤੇ ਹੀ ਉਸ ਦੀ ਮੌ-ਤ ਹੋ ਗਈ।
ਇਹ ਘ-ਟ-ਨਾ ਜਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਛੀੰਬਾ ਹਾਜੀ ਦੀ ਹੈ। ਜਿੱਥੇ ਛੱਪੜ ਵਿਚ ਡਿੱਗਣ ਨਾਲ 10 ਸਾਲ ਉਮਰ ਦੇ ਜੁਆਕ ਦੀ ਮੌ-ਤ ਹੋ ਗਈ। ਇਸ ਘ-ਟ-ਨਾ ਦਾ ਇੱਕ CCTV ਫੁਟੇਜ ਵੀ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਕ ਦੀ ਦਾਦੀ ਮਾਇਆ ਨੇ ਦੱਸਿਆ ਕਿ ਉਸ ਦੇ ਘਰ ਦੇ ਸਾਹਮਣੇ ਇੱਕ ਛੱਪੜ ਪੱਟਿਆ ਹੋਇਆ ਹੈ ਅਤੇ ਜੁਆਕ ਉੱਥੇ ਖੇਡ ਰਹੇ ਸਨ। ਖੇਡਦੇ ਹੋਏ ਉਸ ਦਾ ਪੋਤਾ ਵਿਸ਼ੂ ਉਮਰ 10 ਸਾਲ ਜਦੋਂ ਗੇਂਦ ਚੁੱਕਣ ਗਿਆ ਤਾਂ ਉਹ ਛੱਪੜ ਵਿੱਚ ਡਿੱਗ ਗਿਆ। ਜਿਸ ਨੂੰ ਬਾਹਰ ਕੱਢਣ ਲਈ ਕਾਫੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਤੱਕ ਉਸ ਨੂੰ ਬਾਹਰ ਕੱਢਿਆ ਗਿਆ ਉਦੋਂ ਤੱਕ ਉਸ ਦੀ ਮੌ-ਤ ਹੋ ਚੁੱਕੀ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਟੋਆ ਪਿਛਲੇ ਕਰੀਬ ਡੇਢ ਮਹੀਨੇ ਤੋਂ ਪੁੱਟਿਆ ਹੋਇਆ ਹੈ ਅਤੇ ਉਹ ਕਈ ਵਾਰ ਪੰਚਾਇਤ ਨੂੰ ਇਸ ਨੂੰ ਬੰਦ ਕਰਨ ਦੇ ਲਈ ਕਹਿ ਚੁੱਕੇ ਹਨ। ਉਨ੍ਹਾਂ ਨੇ ਕਈ ਵਾਰ ਬੇਨਤੀ ਕੀਤੀ ਕਿ ਇਸ ਛੱਪੜ ਨੂੰ ਪੰਚਾਇਤੀ ਜ਼ਮੀਨ ਵਿੱਚ ਕੱਢਿਆ ਜਾਵੇ ਜਾਂ ਇਸ ਦੇ ਦੁਆਲੇ 4 ਦੀਵਾਰੀ ਕਰ ਦਿੱਤੀ ਜਾਵੇ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਜਿਸ ਦਾ ਨਤੀਜਾ ਸਭ ਦੇ ਸਾਹਮਣੇ ਹੈ। ਪੀੜਤ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।