ਮੁਕਤਸਰ (ਪੰਜਾਬ) ਵਿੱਚ ਮੰਗਲਵਾਰ ਦੇਰ ਸ਼ਾਮ ਹੋਏ ਇੱਕ ਸੜਕ ਹਾਦਸੇ ਵਿੱਚ ਤਿੰਨ ਮਿਹਨਤ ਮਜ਼ਦੂਰੀ ਕਰਨ ਵਾਲੇ ਨੌਜਵਾਨਾਂ ਦੀ ਮੌ-ਤ ਹੋ ਗਈ। ਤਿੰਨੋਂ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਘਰ ਆ ਰਹੇ ਸਨ। ਜਿਵੇਂ ਹੀ ਉਹ ਆਪਣੇ ਘਰ ਨੇੜੇ ਪਹੁੰਚੇ ਤਾਂ ਕਿਸੇ ਅਣ-ਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਦੋ ਨੌਜਵਾਨਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ ਇਕ ਨੌਜਵਾਨ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌ-ਤ ਹੋ ਗਈ।
ਸਦਰ ਮੁਕਤਸਰ ਥਾਣਾ ਪੁਲਿਸ ਨੇ ਅਣ-ਪਛਾਤੇ ਵਾਹਨ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਭੋਲਾ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਦੇ ਦੋ ਪੁੱਤਰ ਹਨ, ਵੱਡਾ ਪੁੱਤਰ ਹਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਹਨ। ਜਦੋਂ ਉਹ ਸ਼ਾਮ 7 ਵਜੇ ਦੇ ਕਰੀਬ ਕੰਮ ਤੋਂ ਬਾਅਦ ਘਰ ਪਹੁੰਚਿਆ ਤਾਂ ਉਸ ਨੂੰ ਭਰਾ ਬੱਗਾ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣੇ ਮੋਟਰਸਾਈਕਲ ਉਤੇ ਮੁਕਤਸਰ ਤੋਂ ਵਾਪਸ ਪਿੰਡ ਨੂੰ ਜਾ ਰਹੇ ਸਨ ਅਤੇ ਜਦੋਂ ਉਹ ਘਰ ਨੇੜੇ ਪਹੁੰਚੇ ਤਾਂ ਕਿਸੇ ਅਣ-ਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਅਣ-ਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ
ਇਸ ਹਾਦਸੇ ਵਿਚ ਭੁਪਿੰਦਰ ਸਿੰਘ ਉਮਰ 18 ਸਾਲ ਇਕਬਾਲ ਸਿੰਘ ਉਮਰ 19 ਸਾਲ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਸਹਿਕ ਰਹੇ ਹਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਕੁਝ ਸਮੇਂ ਬਾਅਦ ਹਰਵਿੰਦਰ ਸਿੰਘ ਉਮਰ 18 ਸਾਲ ਦੀ ਵੀ ਮੌ-ਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਹਰਵਿੰਦਰ ਸਿੰਘ ਦੇ ਬਿਆਨਾਂ ਉਤੇ ਅਣ-ਪਛਾਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।