ਜਿਲ੍ਹਾ ਕਪੂਰਥਲਾ (ਪੰਜਾਬ) ਵਿਚ ਇਕ ਨੌਜਵਾਨ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ। ਇਸ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਨੇ ਗੁਆਂਢੀ ਨੌਜਵਾਨ ਉਤੇ ਉਸ ਨੂੰ ਜ਼ਿਆਦਾ ਨ-ਸ਼ਾ ਦੇ ਕੇ ਕ-ਤ-ਲ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਵਲੋਂ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।
ਇਸ ਮਾਮਲੇ ਵਿਚ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਦੋਸ਼ੀ ਵਿਅਕਤੀ ਦੇ ਖਿਲਾਫ ਆਈ. ਪੀ. ਸੀ. ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੱਲ ਦੀ ਪੁਸ਼ਟੀ ਥਾਣਾ ਸਿਟੀ ਦੇ ਐਸ. ਐਚ. ਓ. ਅਮਨਦੀਪ ਨਾਹਰ ਨੇ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਜੇ ਕੁਮਾਰ ਉਮਰ 24 ਸਾਲ ਵਾਸੀ ਮੁਹੱਲਾ ਰਾਏਕਾ ਦੇ ਰੂਪ ਵਜੋਂ ਹੋਈ ਹੈ।
ਘਰੋਂ ਬੁਲਾ ਕੇ ਲੈ ਗਿਆ ਸੀ ਦੋਸਤ
ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਸੰਜੇ ਕੁਮਾਰ ਅਣਵਿਆਹਿਆ ਸੀ ਅਤੇ ਨਕਲ (ਭੰਡ) ਦਾ ਕੰਮ ਕਰਦਾ ਹੈ। ਜੋ ਉਸ ਦੇ ਨਾਲ ਹੀ ਲੋਕਾਂ ਦੇ ਵਿਆਹਾਂ ਵਿੱਚ ਜਾਂਦਾ ਸੀ। ਸ਼ੁੱਕਰਵਾਰ ਦੀ ਰਾਤ ਨੂੰ ਮੁਹੱਲਾ ਮਹਿਤਾਬਗੜ੍ਹ ਦਾ ਰਹਿਣ ਵਾਲਾ ਇੱਕ ਨੌਜਵਾਨ ਉਸ ਨੂੰ ਘਰੋਂ ਬੁਲਾ ਕੇ ਨਾਲ ਲੈ ਗਿਆ।
ਘਰ ਵਿੱਚ ਬੇ-ਹੋ-ਸ਼ ਹਾਲ ਵਿੱਚ ਪਿਆ ਸੀ ਨੌਜਵਾਨ
ਉਕਤ ਵਿਅਕਤੀ ਨੇ ਸ਼ਨੀਵਾਰ ਦੁਪਹਿਰ 2 ਵਜੇ ਆ ਕੇ ਦੱਸਿਆ ਕਿ ਉਸ ਦਾ ਲੜਕਾ ਬੇ-ਹੋ-ਸ਼ ਹੋ ਗਿਆ ਹੈ। ਜਦੋਂ ਉਹ ਆਪਣੇ ਲੜਕੇ ਦੇ ਦੋਸਤ ਦੇ ਘਰ ਪਹੁੰਚਿਆ ਤਾਂ ਉਸ ਦਾ ਲੜਕਾ ਬੇ-ਹੋ-ਸ਼ ਪਿਆ ਸੀ। ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪਿਤਾ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱ-ਕ ਹੈ ਕਿ ਉਸ ਦੇ ਦੋਸਤ ਸੰਨੀ ਨੇ ਉਸ ਦੇ ਲੜਕੇ ਨੂੰ ਨ-ਸ਼ੇ ਦੀ ਓ-ਵ-ਰ-ਡੋ-ਜ਼ ਦਿੱਤੀ ਹੈ, ਜਿਸ ਕਾਰਨ ਉਸ ਦੇ ਲੜਕੇ ਦੀ ਮੌ-ਤ ਹੋ ਗਈ।
ਸਰੀਰ ਉਤੇ ਕੋਈ ਨਿਸ਼ਾਨ ਨਹੀਂ ਮਿਲਿਆ
ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਨੌਜਵਾਨ ਦੀ ਮੌ-ਤ ਦੀ ਸੂਚਨਾ ਮਿਲਣ ਉਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਜਦੋਂ ਦੇਹ ਦੀ ਜਾਂਚ ਕੀਤੀ ਗਈ ਤਾਂ ਦੇਹ ਉਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ। ਪਰ ਨੱਕ ਵਿਚੋਂ ਕੁਝ ਝੱ-ਗ ਨਿਕਲ ਰਹੀ ਸੀ।
ਪੁਲਿਸ ਨੇ ਮਾਮਲਾ ਕੀਤਾ ਦਰਜ
ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਦੇ ਬਿਆਨਾਂ ਉਤੇ ਦੋਸ਼ੀ ਸੰਨੀ ਵਾਸੀ ਮਹਿਤਾਬਗੜ੍ਹ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ।