ਜਿਲ੍ਹਾ ਕਪੂਰਥਲਾ (ਪੰਜਾਬ) ਦੇ ਸੁਲਤਾਨਪੁਰ ਲੋਧੀ ਇਲਾਕੇ ਦੇ ਜਵਾਲਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ ਇਟਲੀ ਦੇ ਬਰੇਸ਼ੀਆ ਇਲਾਕੇ ਵਿਚ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ ਹੈ। ਮ੍ਰਿਤਕ 15 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਨੌਜਵਾਨ ਦੀ ਮੌ-ਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ਵਿਚ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਵਾਸੀ ਜਵਾਲਾ ਸਿੰਘ ਨਗਰ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਸ ਦਾ ਲੜਕਾ 2009 ਵਿੱਚ ਆਪਣੇ ਚੰਗੇਰੇ ਭਵਿੱਖ ਲਈ ਇਟਲੀ ਗਿਆ ਸੀ। ਉਹ 19 ਜਨਵਰੀ ਦੀ ਰਾਤ ਨੂੰ ਸੈਰ ਕਰਨ ਲਈ ਗਿਆ ਸੀ। ਇਸ ਤੋਂ ਬਾਅਦ ਜਦੋਂ ਅਸੀਂ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੰਪਰਕ ਨਹੀਂ ਹੋ ਸਕਿਆ।
ਸੈਰ ਕਰਨ ਗਿਆ ਸੀ ਮਿਲੀ ਦੇਹ
ਉਨ੍ਹਾਂ ਦੱਸਿਆ ਕਿ ਫਿਰ ਉਸ ਤੋਂ ਬਾਅਦ ਅਸੀਂ ਆਪਣੇ ਦੂਜੇ ਲੜਕੇ ਨੂੰ ਇਸ ਬਾਰੇ ਦੱਸਿਆ। ਜੋ ਇਟਲੀ ਵਿੱਚ ਹੀ ਰਹਿੰਦਾ ਹੈ। ਜੋ ਨਰਿੰਦਰ ਸਿੰਘ ਦੀ ਗੁੰਮ-ਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਉਣ ਇਟਾਲੀਅਨ ਥਾਣੇ ਗਿਆ ਸੀ। ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਨਰਿੰਦਰ ਸਿੰਘ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ ਹੈ।
ਉਨ੍ਹਾਂ ਨੇ ਭਾਰਤੀ ਅੰਬੈਸੀ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ (ਪੰਜਾਬ) ਵਾਪਸ ਲਿਆਉਣ ਲਈ ਸਾਡੀ ਮਦਦ ਕੀਤੀ ਜਾਵੇ। ਅਤੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
2009 ਵਿੱਚ ਗਿਆ ਸੀ ਇਟਲੀ
ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ ਅਤੇ ਸਾਬਕਾ ਕੌਂਸਲਰ ਪ੍ਰਤਿਪਾਲ ਸਿੰਘ ਚੀਮਾ ਨੇ ਕਿਹਾ ਕਿ ਨਰਿੰਦਰ ਸਿੰਘ ਸਾਡਾ ਭਤੀਜਾ ਹੈ। ਜੋ ਆਪਣੇ ਉੱਜਵਲ ਭਵਿੱਖ ਲਈ 2009 ਵਿੱਚ ਇਟਲੀ ਗਿਆ ਸੀ। ਜਦੋਂ ਕਿ ਉਸ ਦੀ ਮੌ-ਤ ਦੀ ਖਬਰ 25 ਜਨਵਰੀ ਨੂੰ ਸਾਹਮਣੇ ਆਈ ਹੈ ਅਤੇ ਮੌ-ਤ ਵੀ ਸ਼ੱ-ਕੀ ਹਾਲ ਵਿਚ ਹੋਈ ਸੀ।
ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਕੀਤੀ ਅਪੀਲ
ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮ੍ਰਿਤਕ ਨਰਿੰਦਰ ਸਿੰਘ ਦੀ ਦੇਹ ਭਾਰਤ (ਪੰਜਾਬ) ਲਿਆਉਣ ਲਈ ਪਰਿਵਾਰ ਦੀ ਮਦਦ ਦੀ ਮੰਗ ਵੀ ਕੀਤੀ ਹੈ। ਇਸ ਮੌਕੇ ਮਾਤਾ ਗੁਰਮੀਤ ਕੌਰ, ਪਤਨੀ ਅਮਨਦੀਪ ਕੌਰ, ਪਿਤਾ ਹਰਜੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਸਾਬਕਾ ਕੌਂਸਲਰ ਪ੍ਰੀਤਪਾਲ ਸਿੰਘ ਚੀਮਾ, ਅਵਤਾਰ ਸਿੰਘ, ਗੁਰਪਾਲ ਸਿੰਘ, ਗੁਰਮੇਜ ਸਿੰਘ ਰਛਪਾਲ ਸਿੰਘ ਆਦਿ ਹਾਜ਼ਰ ਸਨ।