ਜਿਲ੍ਹਾ ਕਪੂਰਥਲਾ (ਪੰਜਾਬ) ਦੇ ਸੁਲਤਾਨਪੁਰ ਲੋਧੀ ਇਲਾਕੇ ਦੇ ਪਿੰਡ ਝੱਲ ਲੇਈਵਾਲਾ ਵਿਚ ਪਤਨੀ ਤੋਂ ਤੰ-ਗ ਆਏ ਨੌਜਵਾਨ ਨੇ ਕੋਈ ਜ਼-ਹਿ-ਰੀ ਦਵਾਈ ਲੈ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਪਤਨੀ ਉਸ ਨੂੰ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਕਰ ਰਹੀ ਸੀ। ਦੋਵਾਂ ਵਿਚਕਾਰ ਅਕਸਰ ਝ-ਗ-ੜਾ ਹੁੰਦਾ ਰਹਿੰਦਾ ਸੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਸ਼ੀਤਲ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਚਰਨਜੀਤ ਸਿੰਘ ਦਾ ਵਿਆਹ ਰਾਜਵਿੰਦਰ ਕੌਰ ਨਾਲ ਸਾਲ 2015 ਦੇ ਵਿੱਚ ਹੋਇਆ ਸੀ। ਜਿਸ ਤੋਂ ਬਾਅਦ ਉਸ ਦੀ ਪਤਨੀ ਉਸ ਦੇ ਪੇਕੇ ਪਰਿਵਾਰ ਵਾਲੇ ਚਰਨਜੀਤ ਸਿੰਘ ਨੂੰ ਲਗਾਤਾਰ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਕਰਦੇ ਸਨ ਅਤੇ ਉਹ ਹਰ ਰੋਜ਼ ਉਸ ਨਾਲ ਝ-ਗ-ੜਾ ਕਰਦੇ ਰਹਿੰਦੇ ਸਨ।
ਪੇਕੇ ਘਰ ਚਲੀ ਗਈ ਸੀ ਪਤਨੀ
ਬੀਤੀ ਰਾਤ ਵੀ ਰਾਜਵਿੰਦਰ ਕੌਰ ਅਤੇ ਉਸ ਦੇ ਮਾਪਿਆਂ ਦਾ ਚਰਨਜੀਤ ਸਿੰਘ ਨਾਲ ਝ-ਗ-ੜਾ ਹੋ ਗਿਆ ਸੀ। ਬਾਅਦ ਵਿੱਚ ਰਾਜਵਿੰਦਰ ਕੌਰ ਆਪਣੇ ਪੇਕੇ ਪਰਿਵਾਰ ਘਰ ਚਲੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੇਰੇ ਭਰਾ ਚਰਨਜੀਤ ਸਿੰਘ ਨੇ ਰਾਤ ਸਾਢੇ 8 ਵਜੇ ਦੇ ਕਰੀਬ ਕੋਈ ਜ਼-ਹਿ-ਰੀ-ਲੀ ਚੀਜ਼ ਲੈ ਲਈ ਸੀ।
ਇਲਾਜ ਦੌਰਾਨ ਤੋੜਿਆ ਦਮ
ਉਸ ਨੂੰ ਸਾਡੇ ਵੱਲੋਂ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦਾ ਹਾਲ ਗੰਭੀਰ ਹੋਣ ਕਾਰਨ ਡਿਊਟੀ ਉਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਜਿਸ ਦੀ ਇਲਾਜ ਦੌਰਾਨ ਮੌ-ਤ ਹੋ ਗਈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪੇਕੇ ਪਰਿਵਾਰ ਨੇ ਮਜਬੂਰ ਕੀਤਾ
ਮ੍ਰਿਤਕ ਦੇ ਭਰਾ ਸ਼ੀਤਲ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਖੁ-ਦ-ਕੁ-ਸ਼ੀ ਲਈ ਮਜਬੂਰ ਕੀਤਾ ਹੈ। ਜਿਸ ਕਾਰਨ ਉਸ ਨੇ ਇਹ ਕਦਮ ਉਠਾ-ਇਆ ਹੈ। ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਜਾਂਚ ਵਿਚ ਲੱਗੀ ਪੁਲਿਸ
ਇਸ ਮਾਮਲੇ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੇ ਐਸ. ਐਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਭਰਾ ਸ਼ੀਤਲ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਸੁਲਤਾਨਪੁਰ ਲੋਧੀ ਵਿਚ ਖੁ-ਦ-ਕੁ-ਸ਼ੀ ਲਈ ਉਕ-ਸਾਉਣ ਦੇ ਦੋਸ਼ ਵਿਚ ਪਤਨੀ ਰਾਜਵਿੰਦਰ ਕੌਰ ਅਤੇ ਮਨਜੀਤ ਸਿੰਘ ਦੇ ਖਿਲਾਫ ਵੱਖੋ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।