ਪੰਜਾਬ ਦੇ ਜਿਲ੍ਹਾ ਮੁਕਤਸਰ ਵਿੱਚ ਐਤਵਾਰ ਦੇਰ ਸ਼ਾਮ ਨੂੰ ਲੰਬੀ ਥਾਣੇ ਦੇ ਏ. ਪੀ. ਐਚ. ਜੀ. ਕਰਮਚਾਰੀ ਚਰਨਜੀਤ ਸਿੰਘ ਉਮਰ 50 ਸਾਲ ਨੂੰ ਇੱਕ ਕਾਰ ਨੇ ਦਰੜ ਦਿੱਤਾ। ਇਸ ਹਾਦਸੇ ਦੌਰਾਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਨੇ ਅਣ-ਪਛਾਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਚਰਨਜੀਤ ਸਿੰਘ ਆਪਣੇ ਪਿੱਛੇ ਪਤਨੀ ਅਮਰਜੀਤ ਕੌਰ ਅਤੇ ਦੋ ਪੁੱਤਰਾਂ ਨੂੰ ਛੱਡ ਗਿਆ ਹੈ, ਜਿਨ੍ਹਾਂ ਦੀ ਉਮਰ 20 ਤੋਂ 25 ਸਾਲ ਦੱਸੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਤੋਂ ਫਾਜ਼ਿਲਕਾ ਹਾਈਵੇ ਉਤੇ ਸਥਿਤ ਟੋਲ ਪਲਾਜ਼ਾ ਉਤੇ ਧਰਨਾ ਦਿੱਤਾ ਗਿਆ ਸੀ।
ਜਿਸ ਦੇ ਚਲਦਿਆਂ ਵਾਹਨਾਂ ਨੂੰ ਟੋਲ ਫਰੀ ਤੋਂ ਲੰਘਣਾ ਪੈ ਰਿਹਾ ਸੀ, ਜਦੋਂ ਕਿ ਧਰਨੇ ਵਾਲੀ ਥਾਂ ਉਤੇ ਤਾਇਨਾਤ ਪੁਲਿਸ ਕਾਂਸਟੇਬਲ ਚਰਨਜੀਤ ਸਿੰਘ ਨਿਰਵਿਘਨ ਆਵਾਜਾਈ ਨੂੰ ਚਲਾਉਣ ਵਿੱਚ ਰੁੱਝਿਆ ਹੋਇਆ ਸੀ, ਉਹ ਚੈੱਕ ਪੁਆਇੰਟ ਉਤੇ ਡਿਊਟੀ ਉਤੇ ਸੀ।
ਦੇਹ ਨੂੰ ਮੋਰਚਰੀ ਵਿੱਚ ਰੱਖਿਆ ਗਿਆ
ਐਤਵਾਰ ਸ਼ਾਮ ਨੂੰ ਇੱਕ ਤੇਜ਼ ਸਪੀਡ ਕਾਰ ਨੇ ਡਿਊਟੀ ਉਤੇ ਤਾਇਨਾਤ ਚਰਨਜੀਤ ਸਿੰਘ ਨੂੰ ਦਰੜ ਦਿੱਤਾ। ਇਹ ਹਾਦਸਾ ਇੰਨਾ ਦਰਦ-ਨਾਕ ਸੀ ਕਿ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਹਾਦਸੇ ਤੋਂ ਬਾਅਦ ਥਾਣਾ ਲੰਬੀ ਦੀ ਪੁਲਿਸ ਵੱਲੋਂ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਦੋਸ਼ੀ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।