ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਵਿੱਚ ਇੱਕ ਸੜਕ ਹਾਦਸੇ ਦੌਰਾਨ ਇੱਕ 72 ਸਾਲ ਉਮਰ ਦੇ ਬਜੁਰਗ ਡਰਾਈਵਰ ਦੀ ਮੌ-ਤ ਹੋ ਗਈ ਹੈ। ਇਹ ਬਜ਼ੁਰਗ ਦਸੂਹਾ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਉਤੇ ਐਕਟਿਵਾ ਲੈ ਕੇ ਸੜਕ ਨੂੰ ਪਾਰ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਇਕ ਟਰੱਕ ਨੇ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਦੌਰਾਨ ਬਜ਼ੁਰਗ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਬਜੁਰਗ ਦੀ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਰਵੀਦੱਤ ਵਾਸੀ ਬਸੀਆਂ ਮੁਹੱਲਾ ਦਸੂਹਾ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਏ. ਐਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਵੀ ਦੱਤ ਆਪਣੀ ਐਕਟਿਵਾ ਉਤੇ ਸਵਾਰ ਹੋਕੇ ਦਸੂਹਾ ਹਾਜੀਪੁਰ ਚੌਂਕ ਵਿਖੇ ਕਿਸੇ ਕੰਮ ਲਈ ਗਿਆ ਹੋਇਆ ਸੀ ਅਤੇ ਜਿਵੇਂ ਹੀ ਉਹ ਬਜ਼ਾਰ ਵੱਲ ਨੂੰ ਜਾਣ ਲੱਗਾ ਤਾਂ ਮੁਕੇਰੀਆਂ ਵੱਲ ਨੂੰ ਜਾ ਰਹੇ ਟਰੱਕ ਨੇ ਉਸ ਨੂੰ ਮਾਰ ਦਿੱਤੀ। ਜਿੱਥੋਂ ਉਸ ਨੂੰ ਜ਼ਖਮੀ ਹਾਲ ਵਿਚ ਸਿਵਲ ਹਸਪਤਾਲ ਪਹੁੰਚਦੇ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।