ਬਟਾਲਾ (ਪੰਜਾਬ) ਨੇੜਲੇ ਕਸਬਾ ਫਤਿਹਗੜ੍ਹ ਚੂੜੀਆਂ ਵਿੱਚ ਇੱਕ ਸਰਕਾਰੀ ਅਧਿਆਪਕ ਨੇ ਆਪਣੇ ਕਿਰਾਏ ਦੇ ਮਕਾਨ ਵਿੱਚ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਵਾਸੀ ਬਠਿੰਡਾ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਧਿਆਪਕ ਤਿੰਨ ਹੋਰ ਦੋਸਤਾਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਫਤਿਹਗੜ੍ਹ ਚੂੜੀਆਂ ਦੇ ਤਾਲਾਬਵਾਲਾ ਮੰਦਿਰ ਦੇ ਸਾਹਮਣੇ ਵਾਲੀ ਗਲੀ ਵਿੱਚ ਚਾਰ ਸਰਕਾਰੀ ਅਧਿਆਪਕ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਇਨ੍ਹਾਂ ਵਿੱਚੋਂ ਬਠਿੰਡਾ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੇ ਪੱਖੇ ਨਾਲ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ।
ਘਰ ਆਉਣ ਤੋਂ ਬਾਅਦ ਲੱਗਿਆ ਪਤਾ
ਇਸ ਘਟਨਾ ਸਬੰਧੀ ਸਕੂਲ ਦੀ ਛੁੱਟੀ ਤੋਂ ਬਾਅਦ ਉਸ ਦੇ ਸਾਥੀ ਅਧਿਆਪਕ ਦੇ ਘਰ ਆਉਣ ਤੋਂ ਬਾਅਦ ਪਤਾ ਲੱਗਿਆ। ਜਿਸ ਤੋਂ ਬਾਅਦ ਸਾਥੀ ਅਧਿਆਪਕਾਂ ਨੇ ਇਸ ਮਾਮਲੇ ਸਬੰਧੀ ਮਕਾਨ ਦੇ ਮਾਲਕ ਨੂੰ ਸੂਚਨਾ ਦਿੱਤੀ ਅਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਘਰ ਵਿਚ ਰਹਿੰਦੇ ਸਨ 4 ਅਧਿਆਪਕ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਦੇ ਸਾਥੀ ਅਧਿਆਪਕ ਨੇ ਦੱਸਿਆ ਕਿ ਅਸੀਂ ਚਾਰ ਜਣੇ ਘਰ ਵਿਚ ਰਹਿੰਦੇ ਹਾਂ ਅਤੇ ਵੱਖੋ ਵੱਖ ਇਲਾਕਿਆਂ ਤੋਂ ਆਏ ਹਾਂ ਅਤੇ ਇੱਥੇ ਵੱਖੋ ਵੱਖ ਸਕੂਲਾਂ ਵਿਚ ਪੜ੍ਹਾ ਰਹੇ ਹਾਂ। ਸਵੇਰੇ ਹਰ ਕੋਈ ਆਪਣੇ ਨਿੱਤਨੇਮ ਅਨੁਸਾਰ ਚਲਿਆ ਗਿਆ, ਜਦੋਂ ਅਸੀਂ 4 ਵਜੇ ਦੇ ਕਰੀਬ ਆਏ ਤਾਂ ਦੇਖਿਆ ਕਿ ਬਾਹਰੋਂ ਤਾਲਾ ਲੱਗਿਆ ਹੋਇਆ ਸੀ। ਜਦੋਂ ਪਿਛਲੇ ਦਰਵਾਜ਼ੇ ਤੋਂ ਦੇਖਿਆ ਤਾਂ ਮਨਪ੍ਰੀਤ ਸਿੰਘ ਦੀ ਦੇਹ ਪੱਖੇ ਨਾਲ ਲ-ਟ-ਕ ਰਹੀ ਸੀ।
ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਸੂਚਨਾ
ਮ੍ਰਿਤਕ ਦੇ ਸਾਥੀ ਅਧਿਆਪਕ ਨੇ ਕਿਹਾ ਕਿ ਮਨਪ੍ਰੀਤ ਸਿੰਘ ਦੀਆਂ ਗੱਲਾਂ ਤੋਂ ਇਹ ਕਦੇ ਨਹੀਂ ਲੱਗਦਾ ਸੀ ਕਿ ਉਹ ਕਿਸੇ ਮੁਸੀਬਤ ਵਿੱਚ ਹੈ ਪਰ ਤਿੰਨ ਦਿਨਾਂ ਬਾਅਦ ਉਸ ਨੂੰ ਖੁਸ਼ੀ ਮਿਲਣ ਵਾਲੀ ਸੀ। ਇਕ ਤਾਂ ਉਹ ਖੁਦ ਆਪਣੀ ਪਤਨੀ ਦੇ ਨਾਲ ਪ੍ਰੋਬੇਸ਼ਨ ਪੀਰੀਅਡ ਪੂਰਾ ਕਰਕੇ ਦੋਵੇਂ ਹੀ ਪੱਕੇ ਹੋਣ ਵਾਲੇ ਸੀ ਅਤੇ ਕੁਝ ਦਿਨਾਂ ਬਾਅਦ ਹੀ ਉਹ ਪਿਤਾ ਬਣਨ ਜਾ ਰਿਹਾ ਸੀ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।