ਜਿਲ੍ਹਾ ਮੋਗਾ (ਪੰਜਾਬ) ਦੇ ਜਲੰਧਰ ਰੋਡ ਉਤੇ ਪ੍ਰੀ-ਵੈਡਿੰਗ ਸ਼ੂਟਿੰਗ ਵਾਲੀ ਥਾਂ ਉਤੇ ਪੈਸਿਆਂ ਦੇ ਲੈਣ-ਦੇਣ ਦੇ ਹਿਸਾਬ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝ-ੜ-ਪ ਹੋ ਗਈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਰੀ ਭੰਨ-ਤੋੜ ਕੀਤੀ ਗਈ। ਇਸ ਲ-ੜਾ-ਈ ਵਿੱਚ ਇੱਕ ਨੌਜਵਾਨ ਦੀ ਮੌ-ਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਉੱਤੇ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਜਲੰਧਰ ਰੋਡ ਉਤੇ ਸਥਿਤ ਪ੍ਰੀ-ਵੈਡਿੰਗ ਸ਼ੂਟਿੰਗ ਸਥਾਨ ਦੀ ਬਿਜ਼ਨੈੱਸ ਪਾਰਟਨਰ ਰਮਨਦੀਪ ਕੌਰ ਨੇ ਦੱਸਿਆ ਹੈ ਕਿ ਸਾਡਾ ਕਾਰੋਬਾਰ ਪ੍ਰੀ-ਵੈਡਿੰਗ ਸ਼ੂਟਿੰਗ ਦਾ ਹੈ। ਜਿਹੜੇ ਗਾਹਕ ਸਾਡੇ ਕੋਲ ਪ੍ਰੀ-ਵੈਡਿੰਗ ਲਈ ਆਏ ਸਨ, ਉਨ੍ਹਾਂ ਗਾਹਕਾਂ ਨਾਲ ਸਾਡੇ ਸਾਥੀ ਹਰਵਿੰਦਰ ਸਿੰਘ ਦੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਹ ਗਾਹਕ ਉਸ ਵਕਤ ਉਥੋਂ ਚਲੇ ਗਏ।
15 ਤੋਂ 20 ਲੋਕਾਂ ਨੇ ਕੀਤਾ ਹ-ਮ-ਲਾ
ਦੋਸ਼ ਲਗਾਇਆ ਜਾ ਰਿਹਾ ਹੈ ਕਿ ਅਗਲੇ ਦਿਨ ਉਹ ਗਾਹਕ ਆਪਣੇ 15 ਤੋਂ 20 ਦੋਸਤਾਂ ਨਾਲ ਪ੍ਰੀ-ਵੈਡਿੰਗ ਸ਼ੂਟਿੰਗ ਸੈੱਟ ਉਤੇ ਆਇਆ ਅਤੇ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਹਰਵਿੰਦਰ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਉਤੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।