ਜਿਲ੍ਹਾ ਕਪੂਰਥਲਾ (ਪੰਜਾਬ) ਦੇ ਸੁਲਤਾਨਪੁਰ ਲੋਧੀ ਮਾਰਗ ਉਤੇ ਸਥਿਤ ਇਕ ਹੋਟਲ ਕੰਪਲੈਕਸ ਵਿਚ ਇਕ ਨੌਜਵਾਨ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਵਲੋਂ ਨੌਜਵਾਨ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਂਚ ਅਫ਼ਸਰ ਏ. ਐਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਹੈ ਜਦੋਂ ਉਹ ਮੌਕੇ ਉਤੇ ਪਹੁੰਚ ਗਏ। ਉਨ੍ਹਾਂ ਦੇ ਬਿਆਨ ਦਰਜ ਕਰਕੇ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਹਾਸਲ ਹੋਈ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੀ ਪੁਲਿਸ ਨੂੰ ਸਿਵਲ ਹਸਪਤਾਲ ਵਲੋਂ ਸੂਚਨਾ ਦਿੱਤੀ ਗਈ ਸੀ ਕਿ ਹੋਟਲ ਕਰਮਚਾਰੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਏ ਸਨ। ਪਰ ਉਸ ਦੀ ਮੌ-ਤ ਹੋ ਚੁੱਕੀ ਹੈ। ਮ੍ਰਿਤਕ ਦੀ ਪਹਿਚਾਣ ਆਨੰਦ ਕਿਸ਼ੋਰ ਉਮਰ 20 ਸਾਲ ਹਾਲ ਵਾਸੀ ਸੁਲਤਾਨਪੁਰ ਲੋਧੀ ਰੋਡ, ਜੱਦੀ ਪਿੰਡ ਹਰਦੋਈ, ਉੱਤਰ ਪ੍ਰਦੇਸ਼ ਦੇ ਰੂਪ ਵਜੋਂ ਹੋਈ ਹੈ।
ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿੱਚ ਲਿਆ
ਇਸ ਮਾਮਲੇ ਸਬੰਧੀ ਤਫਤੀਸ਼ ਕਰ ਰਹੇ ਥਾਣਾ ਸਿਟੀ ਦੇ ਏ. ਐਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਰੋਡ ਉਤੇ ਸਥਿਤ ਇੱਕ ਹੋਟਲ ਦੇ ਕੁਆਰਟਰ ਵਿਚ ਜਦੋਂ ਇੱਕ ਕਰਮਚਾਰੀ ਬੇਹੋਸ਼ ਹੋ ਗਿਆ ਤਾਂ ਉਸ ਨੂੰ ਉਸ ਦੇ ਸਾਥੀ ਕਰਮਚਾਰੀਆਂ ਨੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ। ਜਿਸ ਨੂੰ ਡਿਊਟੀ ਡਾਕਟਰ ਨੇ ਚੈੱਕ ਕਰਨ ਤੋਂ ਬਾਅਦ ਮ੍ਰਿਤਕ ਐਲਾਨ ਕਰ ਦਿੱਤਾ ਹੈ। ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਕੀ-ੜੇ ਮਕੌ-ੜਿਆਂ ਨੂੰ ਦੀ ਰੋਕਥਾਮ ਲਈ ਕਰਦਾ ਸੀ ਕੰਮ
ਮ੍ਰਿਤਕ ਆਨੰਦ ਕਿਸ਼ੋਰ ਐਚ. ਪੀ. ਸੀ. ਪੇਸਟ ਕੰਟਰੋਲ ਪ੍ਰਾਈਵੇਟ ਲਿਮਟਿਡ ਲਖਨਊ ਦਾ ਕਰਮਚਾਰੀ ਹੈ ਅਤੇ ਕਪੂਰਥਲਾ ਦੇ ਇੱਕ ਹੋਟਲ ਵਿੱਚ ਕੀੜਿਆਂ ਤੋਂ ਬਚਣ ਲਈ ਦਵਾਈ ਦਾ ਛਿੜ-ਕਾਅ ਕਰਨ ਲਈ ਠੇਕੇ ਉਤੇ ਕੰਮ ਕਰਦਾ ਸੀ। ਉਹ ਹੋਟਲ ਕੰਪਲੈਕਸ ਦੇ ਕਰਮਚਾਰੀਆਂ ਲਈ ਬਣੇ ਕੁਆਰਟਰ ਵਿੱਚ ਰਹਿੰਦਾ ਸੀ। ਇਹ ਜਾਣਕਾਰੀ ਉਨ੍ਹਾਂ ਦੇ ਟੀਮ ਲੀਡਰ ਰਾਹੁਲ ਤਿਵਾੜੀ ਨੇ ਵੀ ਦਿੱਤੀ ਹੈ।
ਇਸ ਤੋਂ ਇਲਾਵਾ, ਸਾਥੀ ਕਰਮਚਾਰੀਆਂ ਨੇ ਦੱਸਿਆ ਕਿ ਆਨੰਦ ਕਿਸ਼ੋਰ ਬੀਤੀ ਰਾਤ ਆਪਣਾ ਕੰਮ ਖਤਮ ਕਰਕੇ ਰਾਤ ਦਾ ਖਾਣਾ ਖਾ ਕੇ ਆਪਣੇ ਕਮਰੇ ਵਿੱਚ ਸੌਂ ਗਿਆ। ਸਵੇਰੇ ਜਦੋਂ ਉਸ ਦੇ ਸਾਥੀ ਕਰਮਚਾਰੀ ਉਸ ਨੂੰ ਜਗਾਉਣ ਲਈ ਗਏ ਤਾਂ ਉਹ ਨਹੀਂ ਉਠਿਆ। ਬੇ-ਹੋ-ਸ਼ੀ ਦੇ ਹਾਲ ਵਿੱਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਚੈੱਕ ਕਰਨ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਪਰਿਵਾਰ ਨੂੰ ਦਿੱਤੀ ਗਈ ਸੂਚਨਾ
ਅੱਗੇ ਤਫਤੀਸ਼ੀ ਅਫਸਰ ਏ. ਐਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਆਨੰਦ ਕਿਸ਼ੋਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਉਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜਿਸ ਤੋਂ ਬਾਅਦ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।